Corona Virus
ਇਕੋ ਪਿੰਡ ਦੇ 10 ਵਿਅਕਤੀਆਂ ਦੇ ਸੈਂਪਲ ਪਾਏ ਗਏ ਕੋਰੋਨਾ ਪਾਜ਼ੇਟਿਵ

ਸ਼੍ਰੀ ਫ਼ਤਹਿਗੜ੍ਹ ਸਾਹਿਬ, ਰੰਜੋਧ ਸਿੰਘ, 22 ਜੂਨ : ਕੋਰੋਨਾ ਦਾ ਕਹਿਰ ਦਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਨਜ਼ਦੀਕੀ ਪਿੰਡ ਬਧੌਛੀ ਦੇ 10 ਵਿਅਕਤੀਆਂ ਦੇ ਕੋਰੋਨਾ ਟੈਸਟ ਪਾਜ਼ੇਟਿਵ ਪਾਏ ਗਏ। ਜਿਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਐੱਨਕੇ ਅਗਰਵਾਲ ਨੇ ਦੱਸਿਆ ਕਿ ਉਕਤ ਵਿਅਕਤੀ ਪਿੰਡ ਦੇ ਹੀ ਇਕ ਮਕੈਨਿਕ ਦੇ ਸੰਪਰਕ ‘ਚ ਆਏ ਸਨ। ਜਿਸ ਦੀ ਕੁੱਝ ਦਿਨ ਪਹਿਲਾਂ ਕੋਰੋਨਾ ਸੈਂਪਲ ਪਾਜ਼ੇਟਿਵ ਪਾਇਆ ਗਿਆ ਸੀ, ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ ਜੋ ਪਾਜ਼ੇਟਿਵ ਪਾਏ ਗਏ ਜਿਸ ਉਪਰੰਤ ਉਨ੍ਹਾਂ ਨੂੰ ਗਿਆਨ ਸਾਗਰ ਹਸਪਤਾਲ ਬਨੂੰੜ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਪਿੰਡ ਸੀਲ ਕਰ ਦਿੱਤਾ ਗਿਆ ਹੈ। ਉਕਤ ਵਿਅਕਤੀਆਂ ਸਮੇਤ ਜ਼ਿਲ੍ਹੇ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 96 ਹੋ ਗਈ।
ਇਸੇ ਤਰ੍ਹਾਂ ਬੱਸੀ ਪਠਾਣਾਂ ਦੇ ਊਸ਼ਾ ਮਾਤਾ ਮੰਦਰ ਦੇ ਪੁਜਾਰੀ ਦਾ ਵੀ ਕੋਰੋਨਾ ਟੈਸਟ ਪਾਜ਼ੇਟਿਵ ਪਾਇਆ ਗਿਆ। ਜਿਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ ਐੱਨਕੇ ਅਗਰਵਾਲ ਨੇ ਦੱਸਿਆ ਕਿ ਉਕਤ ਵਿਅਕਤੀ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਦਾਖ਼ਲ ਹੋਇਆ ਸੀ। ਜਿਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।