India
ਸੁਖਬੀਰ ਸਿੰਘ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

ਚੰਡੀਗੜ, ਬਲਜੀਤ ਮਰਵਾਹਾ, 24 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਜਗੀਰ ਕੌਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਬਾਦਲ ਨੇ ਦੱਸਿਆ ਕਿ ਅੱਜ ਪਹਿਲੀ ਸੁਚੀ ਅਨੁਸਾਰ ਜਿਹਨਾਂ ਸੀਨੀਅਰ 5 ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹ । ਉਹਨਾਂ ਵਿੱਚ ਡਾ. ਉਪਿੰਦਰਜੀਤ ਕੌਰ, ਸਤਵੰਤ ਕੌਰ ਸੰਧੂ ਦੋਵੇਂ ਸਾਬਕਾ ਕੈਬਨਿਟ ਮੰਤਰੀ, ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਗੁਰਦਿਆਲ ਕੌਰ ਮੱਲਣ ਅਤੇ ਗੁਰਦੇਵ ਕੌਰ ਸੰਘਾ ਦੋਵੇ ਸਾਬਕਾ ਚੇਅਰਪਰਸਨ ਦੇ ਨਾਮ ਸ਼ਾਮਲ ਹਨ।