Connect with us

Punjab

ਪਿਤਾ ਤੋਂ ਬਾਅਦ ਬੇਟਾ ਵੀ ਹੋਇਆ ਦੇਸ਼ ਲਈ ਕੁਰਬਾਨ

Published

on

ਪਟਿਆਲਾ , 27 ਜੂਨ (ਅਮਰਜੀਤ ਸਿੰਘ): ਪਟਿਆਲਾ ਦੇ ਨੇੜਲੇ ਪਿੰਡ ਮਰਦਾਂਹੇੜੀ ਦਾ ਜਵਾਨ ਸਲੀਮ ਖ਼ਾਨ ਬੀਤੇ ਕੱਲ੍ਹ ਚੀਨ ਬਾਰਡਰ ‘ਤੇ ਸ਼ਹੀਦ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਦੁਪਹਿਰ 2.00 ਵਜੇ ਉਨ੍ਹਾਂ ਦੇ ਜੱਦੀ ਪਿੰਡ ਮਰਦਾਂਹੇੜੀ ‘ਚ ਲਿਆਇਆ ਜਾਵੇਗਾ, ਜਿੱਥੇ ਮੁਸਲਿਮ ਧਰਮ ਦੇ ਮੁਤਾਬਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਪੁਰਦ-ਏ-ਖਾਕ ਕੀਤਾ ਜਾਵੇਗਾ।


ਦੱਸਣਯੋਗ ਹੈ ਕਿ ਸ਼ਹੀਦ ਸਲੀਮ ਖ਼ਾਨ ਦੀ ਉਮਰ 23 ਸਾਲ ਹੈ। ਸਲੀਮ ਖਾਨ ਦੇ ਪਿਤਾ ਮੰਗਲ ਦੀਨ ਵੀ ਭਾਰਤੀ ਫੌਜ ‘ਚ ਡਿਊਟੀ ਦੌਰਾਨ ਸ਼ਹੀਦ ਹੋਏ ਸਨ। ਇਸ ਸਮੇਂ ਸਲੀਮ ਖਾਨ ਦੇ ਪਰਿਵਾਰ ‘ਚ ਉਸ ਦੀ ਮਾਤਾ ਉਸ ਦਾ ਭਰਾ ਅਤੇ ਭਾਬੀ ਹੈ। ਸਲੀਮ ਖਾਨ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ‘ਚ ਸੰਨਾਟਾ ਛਾ ਗਿਆ, ਜਿਵੇਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਲੀਮ ਖ਼ਾਨ ਦੀ ਸ਼ਹਾਦਤ ਦੀ ਖਬਰ ਮਿਲੀ। ਉਸੇ ਸਮੇਂ ਐੱਸ.ਡੀ.ਐੱਮ. ਪਟਿਆਲਾ ਸਲੀਮ ਖ਼ਾਨ ਦੇ ਪਿੰਡ ਮਰਦਾਂਹੇੜੀ ਦੇ ਲਈ ਰਵਾਨਾ ਹੋ ਗਏ। ਦੂਜੇ ਪਾਸੇ ਪਿੰਡ ਅਤੇ ਇਲਾਕੇ ਦੇ ਲੋਕ ਸਲੀਮ ਖ਼ਾਨ ਦੇ ਘਰ ਪਹੁੰਚਣਾ ਸ਼ੁਰੂ ਹੋ ਗਏ ਹਨ।

Continue Reading
Click to comment

Leave a Reply

Your email address will not be published. Required fields are marked *