Punjab
ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਪ੍ਰਦਰਸ਼ਨ ਜਾਰੀ
ਸ੍ਰੀ ਅਨੰਦਪੁਰ ਸਾਹਿਬ, 29 ਜੂਨ (ਚੋਂਵੇਸ ਲਟਾਵਾ): ਕੇਂਦਰ ਸਰਕਾਰ ਵੱਲੋਂ ਪਿੱਛਲੇ ਕਈ ਦਿਨਾਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੂਰੇ ਦੇਸ਼ ਵਿਚ ਹੀ ਹਾਹਾਕਾਰ ਮਚੀ ਹੋਈ ਹੈ ਕਿਉਂਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਜਦੋਂ ਕਿ ਬਾਕੀ ਦੇਸ਼ਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਕਾਰਨ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਪਰ ਭਾਰਤ ਵਿੱਚ ਡੀਜ਼ਲ ਪੈਟਰੋਲ ਲਗਾਤਾਰ ਵੱਧ ਰਿਹਾ ਹੈ ਜੋ ਗ਼ੈਰਾਂ ਦੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਐਸਡੀਐਮ ਨੂੰ ਮੰਗ ਪੱਤਰ ਦਿੱਤਾ ਕੀ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਨਾਲੋਂ ਪਹਿਲਾਂ ਘਟਾਈਆਂ ਜਾਣ।
ਜ਼ਿਲ੍ਹਾ ਰੂਪਨਗਰ ਵਿੱਚ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਧਰਨਾ ਲਗਾਉਣ ਤੋਂ ਬਾਅਦ ਐਸਡੀਐਮ ਸ੍ਰੀ ਆਨੰਦਪੁਰ ਸਾਹਿਬ ਨੂੰ ਮੈਮੋਰੰਡਮ ਦਿੱਤਾ ਗਿਆ।