Connect with us

Gurdaspur

PM ਮੋਦੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ

Published

on

ਗੁਰਦਾਸਪੁਰ, ਗੁਰਪ੍ਰੀਤ ਸਿੰਘ, 29 ਜੂਨ : ਕੇਂਦਰ ਸਰਕਾਰ ਵਲੋਂ ਖੇਤੀ ਆਰਡੀਨੈੱਸ ਲਾਗੂ ਕੀਤੇ ਜਾਣ ਦੇ ਵਿਰੋਧ ਵਜੋਂ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਚ ਪ੍ਰਦਰਸ਼ਨ ਕੀਤੇ ਗਏ ਇਸੇ ਦੇ ਤਹਿਤ ਆਪ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਜੰਮਕੇ ਅਕਾਲੀ ਦਲ ਅਤੇ ਭਾਜਪਾ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖੇਤੀ ਆਰਡੀਨੈੱਸ ਕਿਸਾਨ ਵਿਰੋਧੀ ਬਿੱਲ ਹੈ ,ਜਦਕਿ ਅੱਜ ਦੇਸ਼ ਦੀ ਕਿਸਾਨੀ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਹੈ, ਅਤੇ ਇਸ ਫੈਸਲੇ ਨਾਲ ਹੁਣ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਕੇ ਉਨ੍ਹਾਂ ਦੀ ਲੁੱਟ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਜੋ ਹਮੇਸ਼ਾ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦਾ ਹੈ, ਉਸ ਵੱਲੋਂ ਵੀ ਇਸ ਆਰਡੀਨੈੱਸ ਦੀ ਹਮਾਇਤ ਕੀਤੀ ਜਾ ਰਹੀ ਹੈ, ਜਿਸ ਕਰਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਖਿਆ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਇਸ ਲਈ ਉਹਨਾਂ ਦਾ ਸੰਗਰਸ਼ ਜਾਰੀ ਰਹੇਗਾ।