Corona Virus
ਟਰੇਡ ਯੂਨੀਅਨਾਂ ਵੱਲੋਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ
ਤਰਨਤਾਰਨ, ਪਵਨ ਸ਼ਰਮਾ, 3 ਜੁਲਾਈ : ਤਰਨ ਤਾਰਨ ਵਿਖੇ ਵੱਖ ਵੱਖ ਟਰੇਡ ਯੂਨੀਅਨਾਂ ਦੇ ਸਾਝੇ ਮੁਹਾਜ ਵੱਲੋ ਸਰਕਾਰ ਦੀਆਂ ਮਜਦੂਰ, ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਰੇਬਾਜੀ ਕੀਤੀ ਗਈ। ਸਰਕਾਰ ਦੀਆਂ ਮਜ਼ਬੂਰ, ਮੁਲਾਜ਼ਮ ਅਤੇ ਲੋਕ ਮਾਰੂੂੂ ਨੀਤੀਆਂ ਦੇ ਖਿਲਾਫ ਦੇਸ਼ ਦੀਆਂ ਵੱਖ ਵੱਖ ਟਰੇਡ ਯੂਨੀਅਨਾਂ ਦੇ ਸੱਦੇ ਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸਦੇ ਚੱਲਦਿਆਂ ਤਰਨ ਤਾਰਨ ਵਿਖੇ ਵੱਖ ਵੱਖ ਟਰੇਡ ਯੂਨੀਅਨਾਂ ਦੇ ਸਾਝੇ ਮੁਹਾਜ ਵੱਲੋ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਖਿਲਾਫ ਨਾਰੇਬਾਜੀ ਕਰਦਿਆਂ ਸ਼ਹਿਰ ਦੀਆਂ ਸੜਕਾਂ ਤੇ ਰੋਸ ਮਾਰਚ ਕੀਤਾ ਗਿਆਂ ਇਸ ਮੋਕੇ ਪ੍ਰਦਰਸ਼ਨਕਾਰੀ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਅਤੇ ਬਲਕਾਰ ਸਿੰਘ ਵਲਟੋਹਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋ ਕਰੋਨਾ ਦੀ ਆੜ ਵਿੱਚ ਮਜਦੂਰ ,ਮੁਲਾਜ਼ਮ ਅਤੇ ਲੋਕ ਮਾਰੂ ਫੈਸਲੇ ਲਏ ਜਾ ਰਹੇ ਹਨ ਜੋ ਕਿ ਹਰ ਵਰਗ ਲਈ ਨੁਕਸਾਨ ਦੇਹ ਹੈ ਜਿਥੇ ਤੇਲ ਦੀ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਕੀਤਾ ਗਿਆਂ ਹੈ ਇੱਕ ਖੇਤੀ ਮੰਡੀ ਦਾ ਕਨੂੰਨ ਲਿਆਂਦਾ ਗਿਆ ਹੈ ਜੋ ਕਿ ਕਿਸਾਨਾਂ ਲਈ ਘਾਤਕ ਹੈ ਉਥੇ ਹੀ ਨਵਾਂ ਬਿਜਲੀ ਐਕਟ 2020 ਲਿਆਂਦਾ ਜਾ ਰਿਹਾ ਹੈ ਜੋ ਕਿ ਮੁਲਾਜਮਾਂ ਦੇ ਨਾਲ ਨਾਲ ਹਰ ਵਰਗ ਲਈ ਮਾਰੂ ਸਿੱਧ ਹੋਵੇਗਾ ਸਰਕਾਰ ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਣ ਲਈ ਸਭ ਕੁਝ ਕਰ ਰਹੀ ਹੈ ਜੋ ਕਿ ਉਹ ਸਹਿਣ ਨਹੀ ਕਰਨਗੇ ਅਤੇ ਸਰਕਾਰ ਨੇ ਅਗਰ ਲੋਕ ਮਾਰੂ ਨੀਤੀਆਂ ਬੰਦ ਨਾ ਕੀਤੀਆਂ ਤਾਂ ਉਹ ਆਪਣਾ ਸੰਘਰਸ਼ ਤੇਜ ਕਰਨਗੇ।