Gurdaspur
ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਪਹੁੰਚੇ ਗੁਰਦਾਸਪੁਰ, 7 ਜੁਲਾਈ ਨੂੰ ਪੂਰੇ ਪੰਜਾਬ ‘ਚ ਕੀਤੇ ਜਾਣਗੇ ਰੋਸ਼ ਪ੍ਰਦਰਸ਼ਨ
ਗੁਰਦਸਪੂਰ, 05 ਜੁਲਾਈ (ਗੁਰਪ੍ਰੀਤ ਸਿੰਘ): ਡੀਜ਼ਲ ਪੇਟ੍ਰੋਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਕਾਂਗਰਸ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਗਏ ਨੀਲੇ ਕਾਰਡ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ 7 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕਰਨ ਜਾ ਰਹੀ ਹੈ। ਜਿਸਦੇ ਚਲਦੇ ਅਕਾਲੀ ਵਰਕਰਾਂ ਨੂੰ ਲਾਮਬੰਦ ਕਰ ਲਈ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਗੁਰਦਾਸਪੁਰ ਪਹੁੰਚੇ ਅਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਇਸ ਮੌਕੇ ਰਣੀਕੇ ਨੇ ਕਿਹਾ ਕਿ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਸਰਕਾਰ ਨੇ ਨਿਰਪੱਖ ਹੋਕੇ ਫ਼ੈਸਲਾ ਨਹੀਂ ਦਿੱਤਾ ਅਤੇ ਇਸੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨਾਂ ਤਾਂ ਨੌਕਰੀ ਮਿਲੀ ਹੈ ਅਤੇ ਨਾ ਹੀ ਮੁਆਵਜ਼ਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਡੀਜ਼ਲ ਪੇਟ੍ਰੋਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਕਾਂਗਰਸ ਸਰਕਾਰ ਵੱਲੋਂ ਗਰੀਬਾਂ ਦੇ ਕੱਟੇ ਗਏ ਨੀਲੇ ਕਾਰਡ ਅਤੇ ਕਾਂਗਰਸ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਵਾਦਿਆ ਨੂੰ ਪੂਰਾ ਨਾਂ ਕਰਨ ਦੇ ਵਿਰੋਧ ਵਿੱਚ 7 ਜੁਲਾਈ ਨੂੰ ਪੂਰੇ ਪੰਜਾਬ ਦੇ ਵਿੱਚ ਰੋਸ਼ ਪ੍ਰਦਰਸ਼ਨ ਕਰੇਗੀ ਅਤੇ ਸੁਤੀ ਪਈ ਸਰਕਾਰ ਨੂੰ ਜਗਾਏਗੀ। ਇਸ ਮੌਕੇ ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਨਗੇ ਕਿ ਉਹ ਡੀਜ਼ਲ ਪੇਟ੍ਰੋਲ ਦੀਆਂ ਕੀਮਤਾਂ ਨੂੰ ਘੱਟ ਕਰਨ ਇਸ ਮੌਕੇ ਉਹਨਾਂ ਕਿਹਾ ਕਿ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਸਰਕਾਰ ਨੇ ਨਿਰਪੱਖ ਹੋਕੇ ਜਾਂਚ ਨਹੀਂ ਕੀਤੀ ਅਤੇ ਇਸੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਨਾਂ ਤਾਂ ਨੌਕਰੀ ਮਿਲੀ ਹੈ ਅਤੇ ਨਾ ਹੀ ਮੁਆਵਜ਼ਾ।