India
ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ

”ਸ਼੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੈ ਸਭਿ ਦੁਖ ਜਾਇ”
ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜਨਮ ਗੁਰੂ ਹਰਰਾਇ ਜੀ ਦੇ ਗ੍ਰਹਿ ਵਿਖੇ ਜੁਲਾਈ 1656 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ।
ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆਂ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਅਤੇ ਇਹ ਦਰਸਾਅ ਦਿੱਤਾ ਕਿ ਬੁਧੀਮਾਨਤਾ ਤੇ ਆਤਮ ਗਿਆਨ ਦੇ ਨਾਲ ਉਮਰ ਦਾ ਕੋਈ ਸੰਬੰਧ ਨਹੀਂ।
ਰਾਮਰਾਏ ਜੀ ਆਪ ਜੀ ਦੇ ਵੱਡੇ ਭਰਾ ਸਨ। ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੂੰ ਯੋਗਤਾ ਦੇ ਅਧਾਰ ਤੇ ਗੁਰਗੱਦੀ ਬਖ਼ਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸੀ। ਗੁਰਗੱਦੀ ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ। ਆਪ ਜੀ ਨੇ ਔਰੰਗਜ਼ੇਬ ਦੇ ਸਾਹਮਣੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਤੋਂ ਗੀਤਾ ਦੇ ਅਰਥ ਕਰਵਾ ਦਿੱਤੇ ਸਨ। ਆਪ ਜੀ ਨੇ ਦਿੱਲੀ ਵਿੱਚ ਰੋਗੀਆਂ ਲਈ ਦਵਾਖਾਨਾ ਬਣਵਾਇਆ, ਉੱਥੇ ਹੀ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇ ਸਰੀਰ ਉੱਤੇ ਵੀ ਚੇਚਕ ਦੇ ਲੱਛਣ ਦਿੱਸਣ ਲੱਗ ਪਏ ਸਨ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ।