India
ਦੇਸ਼ ‘ਚ ਕੋਵਿਡ ਦੇ 28 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ
ਨਵੀਂ ਦਿੱਲੀ, 14 ਜੁਲਾਈ: ਕੋਰੋਨਾ ਦਾ ਕਹਿਰ ਦੇਸ਼ ਦੁਨੀਆ ਦੇ ਵਿਚ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਦੇ ਵਿਚ ਤੀਜੇ ਦਿਨ ਵੀ 28 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਕੋਰੋਨਾ ਪੀੜਤਾਂ ਦਾ ਅੰਕੜਾ 9.06 ਲੱਖ ਤੋਂ ਵੀ ਪਾਰ ਹੋ ਚੁੱਕਿਆ ਹਨ। ਇਸ ਦੌਰਾਨ 550 ਤੋਂ ਵਧੇਰੇ ਲੋਕ ਕੋਰੋਨਾ ਤੋਂ ਜੰਗ ਹਾਰਾ ਚੁੱਕੇ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 28,498 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 9,06,752 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 28,637 ਅਤੇ ਸੋਮਵਾਰ ਨੂੰ 28,701 ਮਾਮਲੇ ਸਾਹਮਣੇ ਆਏ ਸਨ।