Connect with us

Punjab

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਰਫ਼ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਹੀ ਲਾਏ ਜਾਣ ਦੇ ਨਿਰਦੇਸ਼

Published

on

ਚੰਡੀਗੜ੍ਹ, 28 ਜੁਲਾਈ: ਪੰਜਾਬ ਸਰਕਾਰ ਨੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਪ੍ਰਮਾਣਿਤ ਸੰਸਥਾਵਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਉਪਰੋਕਤ ਫੈਸਲਾ ਲਿਆ ਹੈ।

Continue Reading
Click to comment

Leave a Reply

Your email address will not be published. Required fields are marked *