Uncategorized
ਦੇਸ਼ ਵਿਚ 24 ਘੰਟਿਆਂ ਦੌਰਾਨ 62 ਹਜ਼ਾਰ ਤੋਂ ਵੀ ਵੱਧ ਮਾਮਲੇ ਦਰਜ
ਦੇਸ਼ ਵਿਚ 24 ਘੰਟਿਆਂ ਦੌਰਾਨ 62 ਹਜ਼ਾਰ ਤੋਂ ਵੀ ਵੱਧ ਮਾਮਲੇ ਦਰਜ
10 ਅਗਸਤ: ਕੋਰੋਨਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 62,064 ਨਵੇਂ ਕੇਸਾਂ ਨਾਲ ਕਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 22 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਬੀਤੇ 24 ਘੰਟਿਆਂ ਦੌਰਾਨ 1007 ਹੋਰ ਮਰੀਜ਼ਾਂ ਦੇ ਦਮ ਤੋੜਨ ਨਾਲ ਕਰੋਨਾ ਮਹਾਮਾਰੀ ਅੱਗੇ ਜ਼ਿੰਦਗੀ ਦੀ ਜੰਗ ਹਾਰਨ ਵਾਲਿਆਂ ਦੀ ਗਿਣਤੀ 44,386 ਹੋ ਗਈ ਹੈੈ। ਇਸ ਦੌਰਾਨ ਚੰਗੀ ਖ਼ਬਰ ਹੈ ਕਿ ਪਿਛਲੇ 24 ਘੰਟਿਆਂ ਵਿੱਚ ਰਿਕਾਰਡ 54,859 ਵਿਅਕਤੀ ਕਰੋਨਾ ਮਹਾਂਮਾਰੀ ਤੋਂ ਉਭਰਨ ਵਿੱਚ ਸਫ਼ਲ ਵੀ ਰਹੇ ਹਨ। ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 15,35,743 ਹੋ ਗਈ ਹੈ। ਕਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 69.33 ਫੀਸਦ ਹੈ ਜਦਕਿ ਐਕਟਿਵ ਕੇਸਾਂ ਦੀ ਗਿਣਤੀ 6,34,945 ਹੈ। ਦੇਸ਼ ਵਿੱਚ ਕਰੋਨਾਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 22,15,074 ਹੈ।
Continue Reading