Punjab
ਸ਼੍ਰੀ ਹਰਿੰਦਰ ਸਾਹਿਬ ‘ਚ ਸਿੱਖ ਸੰਗਤਾਂ ਵੱਲੋਂ ਮਨਾਇਆ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ
ਦੂਜੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ,7 ਸਤੰਬਰ:(ਗੁਰਪ੍ਰੀਤ ਰਾਜਪੂਤ),ਅੱਜ ਸਿੱਖ ਸ਼ਰਧਾਲੂਆਂ ਲਈ ਬਹੁਤ ਪਵਿੱਤਰ ਦਿਨ ਹੈ,ਅੱਜ ਦੂਜੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਹੈ। ਸਿੱਖ ਸ਼ਰਧਾਲੂਆਂ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ-ਭਾਵਨਾ ਨਾਲ ਇਕੱਠੇ ਹੋਏ ਅਤੇ ਖੁਸ਼ੀ-ਖੁਸ਼ੀ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਨਾਲ ਮਨਾਇਆ ਗਿਆ।
ਸਵੇਰੇ ਤੋਂ ਹੀ ਸ਼ਰਧਾਲੂਆਂ ਵੱਲੋਂ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਵਿੱਚ ਪਵਿੱਤਰ ਸਰੋਵਰ ਵਿੱਚ ਇਸਨਾਨ ਕਰ ਆਪਣੇ ਆਪ ਨੂੰ ਭਾਗਾਂਵਾਲੇ ਸਮਝਿਆ ਗਿਆ। ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਅੱਜ ਸੱਚ ਸ਼੍ਰੀ ਹਰਮੰਦਿਰ ਸਾਹਿਬ ਪੁੱਜੇ ਤੇ ਇੱਥੇ ਨਤਮਸਤਕ ਹੋਣ ਦੇ ਬਾਅਦ ਸ਼ਰਧਾਲੂਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਅੰਗਦ ਦੇਵ ਜੀ ਦਾ ਅੱਜ ਗੁਰਤਾਗੱਦੀ ਦਿਵਸ ਹੈ ਅਤੇ ਅਸੀਂ ਆਪਣੇ ਆਪ ਨੂੰ ਭਾਗਾਂਵਾਲੇ ਸਮਝਦੇ ਹਾਂ,ਕਿ ਸ਼੍ਰੀ ਹਰਮਿੰਦਰ ਸਾਹਿਬ ਪਵਿੱਤਰ ਸਰੋਵਰ ਵਿੱਚ ਇਸਨਾਨ ਕੀਤਾ। ਉਸਦੇ ਬਾਅਦ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ,ਸ਼ਰਧਾਲੂਆਂ ਨੇ ਕਿਹਾ ਦੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਦੁਆਰਾ ਦਿਖਾਏ ਰਸਤਾ ਤੇ ਸਾਨੂੰ ਚੱਲਣਾ ਚਾਹੀਦਾ ਹੈ।
ਇਸ ਮੌਕੇ ਤੇ ਸਿੱਖ ਸੰਗਤਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਅਤੇ ਲਿਖਿਆ ‘ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਮੇਰੀ ਅਰਦਾਸ ਹੈ ਕਿ ਸੱਚੇ ਪਾਤਸ਼ਾਹ ਜੀ ਸਾਡੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ।
ਇਸਦੇ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਹੈ ‘ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੀ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈ। ਗੁਰਦੇਵ ਪਿਤਾ ਨੇ ਸਿੱਖ ਪੰਥ ਦੇ ਪ੍ਰਚਾਰ ਪਸਾਰ ਦੇ ਨਾਲ ਨਾਲ, ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦੱਸੀਆਂ ਕ੍ਰਾਂਤੀਕਾਰੀ ਸਮਾਜਿਕ ਮਾਨਤਾਵਾਂ ਦਾ ਵੀ ਵਿਆਪਕ ਵਿਸਤਾਰ ਕੀਤਾ।
ਹਰਸਿਮਰਤ ਕੌਰ ਬਾਦਲ ਵੱਲੋਂ ਵੀ ਪੰਜਾਬ ਵਾਸੀਆਂ ਨੂੰ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਮੁਬਾਰਕਾਂ ਦਿਤੀਆਂ ਗਈਆਂ।
Continue Reading