Connect with us

Uncategorized

ਮਸ਼ਹੂਰ ਕਲਾਕਾਰ ਦਲਜੀਤ ਦੋਸਾਂਝ ਆਏ ਕਿਸਾਨਾਂ ਦੇ ਹੱਕ ਵਿੱਚ

ਦਲਜੀਤ ਦੋਸਾਂਝ ਨੇ ਵੀ ਖੇਤੀ ਆਰਡੀਨੈਂਸ ਦਾ ਕੀਤਾ ਵਿਰੋਧ

Published

on

17 ਸਤੰਬਰ: ਪੰਜਾਬ ਦੇ ਕਿਸਾਨ ਇਸ ਸਮੇਂ ਖੇਤੀ ਆਰਡੀਨੈਂਸ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜ ਰਹੇ ਹਨ। ਇਹ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ ਅਤੇ ਕਿਸਾਨ ਮਾਰੂ ਹਨ,ਜਿਸ ਕਰਕੇ ਅੰਨਦਾਤਾ ਸੜਕਾਂ ਤੇ ਹੈ,ਸੂਬੇ ਭਰ ਵਿੱਚ ਕਿਸਾਨ ਜੱਥੇਬੰਦੀਆ ਵੱਲੋਂ ਪ੍ਰਦਰਸ਼ਨ ਚੱਲ ਰਹੇ ਨੇ।ਸਰਕਾਰਾਂ ਇਸ ਸਥਿਤੀ ਵਿੱਚ ਕਿਸਾਨਾਂ ਤੇ ਪਰਚੇ ਪਾ ਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਵੀ ਡੱਕ ਰਹੀਆਂ ਹਨ।
ਕਿਸਾਨਾਂ ਦੇ ਇਸ ਸੰਘਰਸ਼ ਨੂੰ ਦੇਖਦੇ ਹੋਏ ਪੰਜਾਬੀ ਸੰਗੀਤ ਤੇ ਫ਼ਿਲਮੀ ਦੁਨੀਆਂ ਦੇ ਸਿਤਾਰੇ ਵੀ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਪੰਜਾਬੀ ਸਿੰਗਰ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਿਸਾਨਾਂ ਦੇ ਹੱਕ ਵਿੱਚ ਖੜ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਲਿਖਿਆ ਲਿਖਿਆ ‘ਕਿਸਾਨ ਬਚਾਓ, ਦੇਸ਼ ਬਚਾਓ’। ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ। ਫਿਰ ਅੱਗੇ ਇਸ ਇਹ ਕਵਿਤਾ ਦੀਆਂ ਸਤਰਾਂ ਸਾਂਝੀਆਂ ਕੀਤੀਆਂ :
ਹਾਏ ਨੀ! ਇਹ ਪੱਥਰ ਹੋਈਆਂ ਜੀਭਾਂ,
ਹਾਏ ਨੀ! ਦਿਲ ਭਰਿਆ ਪਲ ਪਲ ਫਿਸੇ।
 ਹਾਏ ਨੀ! ਇਹ ਡਾਢੇ ਪੈਂਡੇ ਲੰਮੇ, ਹਾਏ ਨੀ!
 ਨਿਰੀਆਂ ਸੂਲਾਂ ਗਿੱਟੇ ਗਿੱਟੇ।
ਦਿਲਜੀਤ ਦੋਸਾਂਝ ਨੇ ਟਵੀਟ ਵਿੱਚ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ,ਦੋ ਤਸਵੀਰਾਂ ਵਿੱਚ ਕਿਸਾਨ ਖੇਤਾਂ ਵਿੱਚ ਕੰਮ ਕਰ ਰਹੇ ਹਨ ਅਤੇ ਦੋ ਤਸਵੀਰਾਂ ਵਿੱਚ ਪ੍ਰਦਰਸ਼ਨ ਕਰ ਰਹੇ ਹਨ।