Punjab
ਕਿਸਾਨੀ ਸੰਘਰਸ਼ ਦੇ ਨਾਲ ਮੁਲਾਜ਼ਮ
ਪਨਬੱਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ,ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ ਦੇਣ ਦੀ ਕਹਿ ਗੱਲ
ਕਿਸਾਨਾਂ ਦੇ ਸਮਰਥਨ ‘ਚ ਉੱਤਰੇ ਰੋਡਵੇਜ਼ ਮੁਲਾਜ਼ਮ
ਬੱਸਾਂ ਖੜ੍ਹੀਆਂ ਕਰ ਕੀਤਾ ਚੱਕਾ ਜਾਮ
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੀ ਕੀਤੀ ਮੰਗ
27 ਨਵੰਬਰ:ਪੰਜਾਬ ਇੱਕ ਅਜਿਹਾ ਸੂਬਾ ਹੈ ਜੋ ਸ਼ੁਰੂ ਤੋਂ ਹੀ ਆਪਣੇ ਹੱਕਾਂ ਲਈ ਖੜ੍ਹਾ ਹੁੰਦਾ ਰਿਹਾ ਹੈ। ਹਾਲਾਤ ਵਰਤਮਾਨ ਸਮੇਂ ਵਿੱਚ ਵੀ ਸੰਘਰਸ਼ਾਂ ਵਾਲੇ ਹਨ। ਇੱਕ ਪਾਸੇ ਜਿੱਥੇ ਕਿਸਾਨੀ ਸੰਘਰਸ਼ ਨੇ ਕੇਂਦਰ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖਿਆ ਹੋਇਆ ਹੈ।ਉੱਥੇ ਹੀ ਦੂਜੇ ਪਾਸੇ ਪੰਜਾਬ ਰੋਡਵੇਜ਼ ਤੇ ਪਨਬਸ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦਾਸਪੁਰ ‘ਚ ਪ੍ਰਦਰਸ਼ਨ ਕਰਦਿਆਂ ਕੇਂਦਰ ਤੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਮੰਗਾਂ ਨਾ ਮੰਨਣ ਤੇ ਸੰਘਰਸ਼ ਨੂੰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।
ਇਸ ਤੋਂ ਇਲਾਵਾ ਸਰਹੱਦੀ ਇਲਾਕੇ ਪਠਾਨਕੋਟ ‘ਚ ਵੀ ਪੰਜਾਬ ਰੋਡਵੇਜ਼ ਤੇ ਪਨਬਸ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਦਾ ਸਾਂਝਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਡੀਏ ਦੀ ਕਿਸ਼ਤ ਜਾਰੀ ਕਰਨ ਦੀ ਮੰਗ ਕੀਤੀ।ਇਸਦੇ ਇਲਾਵਾ ਤਰਨਤਾਰਨ ਅਤੇ ਫਰੀਦਕੋਟ ਵੀ ਟਰੇਡ ਯੂਨੀਅਨ ਵੱਲੋਂ ਪਪ੍ਰਦਰਸ਼ਨ ਕੀਤਾ ਗਿਆ।
ਦੇਸ਼ ਵਿਆਪੀ ਟਰੇਂਡ ਯੂਨੀਅਨਾਂ ਦੇ ਬੰਦ ਦੇ ਸੱਦੇ ਤੇ ਅਤੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੰਜਾਬ ਰੋਡਵੇਜ ਦੇ ਕਰਮਚਾਰੀਆਂ ਵੱਲੋ ਹੜਤਾਲ ਤੇ ਜਾਂਦਿਆਂ ਬੱਸਾਂ ਦਾ ਚੱਕਾ ਜਾਮ ਕੀਤਾ ਗਿਆਂ ਜਿਸਦੇ ਚੱਲਦਿਆਂ ਤਰਨ ਤਾਰਨ ਵਿਖੇ ਪੰਜਾਬ ਰੋਡਵੇਜ ਅਤੇ ਪਨਬੱਸ ਦੇ ਕਾਮਿਆ ਵੱਲੋ ਬੱਸ ਅੱਡੇ ਦੇ ਗੇਟ ਤੇ ਗੇਟ ਰੈਲੀ ਕੀਤੀ ਗਈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਰੇਬਾਜੀ ਕੀਤੀ ਗਈ ਇਸ ਮੋਕੇ ਪ੍ਰਦਰਸ਼ਨਕਾਰੀ ਆਗੂਆਂ ਨੇ ਦੱਸਿਆਂ ਅੱਜ ਦੀ ਹੜਤਾਲ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਅਤੇ ਕੇਂਦਰ ਵੱਲੋ ਖਤਮ ਕੀਤੇ ਕਿਰਤ ਕਨੂੰਨਾਂ ਨੂੰ ਖਤਮ ਕਰਨ ਦੇ ਰੋਸ ਵੱਜੋ ਕੀਤੀ ਗਈ ਹੈ ਪ੍ਰਦਰਸ਼ਨਕਾਰੀ ਆਗੂਆਂ ਨੇ ਇਸ ਮੋਕੇ ਕੱਚੇ ਕਾਮੇ ਪੱਕੇ ਕਰਨ ਦੀ ਵੀ ਮੰਗ ਕੀਤੀ ਹੈ
ਤਾਂ ਭਾਵੇਂ ਮੁਲਾਜ਼ਮ ਹੋਣ ਜਾਂ ਅਫਸਰ ਸਾਰੇ ਜਿੱਥੇ ਕਿਸਾਨਾਂ ਦੇ ਪ੍ਰਦਰਸ਼ਨ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹ ਰਹੇ ਨੇ ਉੱਥੇ ਹੀ ਪੰਜਾਬ ਸਰਕਾਰ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ ਵੀ ਲਗਾ ਰਹੇ ਹਨ।
Continue Reading
