Politics
ਬਾਦਲ ਤੇ ਢੀਂਡਸਾ ਵੱਲੋਂ ਭਾਰਤ ਸਰਕਾਰ ਦੇ ਪੁਰਸਕਾਰ ਵਾਪਸੀ ਦਾ ਐਲਾਨ
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨਾਂ ਦੇ ਹੱਕ ‘ਚ ਲਿਆ ਸਟੈਂਡ,ਭਾਰਤ ਸਰਕਾਰ ਵੱਲੋਂ ਦਿੱਤੇ ਗਏ ਪੁਰਸਕਾਰ ਵਾਪਿਸ ਕਰਨ ਦਾ ਕੀਤਾ ਐਲਾਨ
3 ਦਸੰਬਰ : ਕਿਸਾਨਾਂ ਦੇ ਸੰਘਰਸ਼ ਦੀ ਗੂੰਜ ਹੁਣ ਉੱਤਰ-ਦੱਖਣ ਤੇ ਪੂਰਬ-ਪੱਛਮ ਹਰ ਦਿਸ਼ਾ ਵਿੱਚ ਸੁਨ ਰਹੀ ਹੈ। ਹਰ ਵਰਗ ਕਿਸਾਨਾਂ ਦੇ ਹੱਕ ਵਿੱਚ ਖੜ ਗਿਆ ਹੈ ਭਾਵੇਂ ਕੋਈ ਕਲਾਕਾਰ ਹੈ ਜਾਂ ਸਿਆਸਤਦਾਨ ਜਾਂ ਕੋਈ ਮੁਲਾਜ਼ਮ ਹਰ ਇੱਕ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ।
ਪੰਜਾਬ ਦੇ ਸਿਆਸਤਦਾਨਾਂ ਵੱਲੋਂ ਵੀ ਵੱਡੀਆਂ ਖ਼ਬਰਾਂ ਆ ਰਹੀਆਂ ਹਨ,ਅੱਜ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਮੋਹਰੀ ਤੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਐਲਾਨ ਕਰ ਦਿੱਤਾ ਹੈ,ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਵੱਲੋਂ ਉਹਨਾਂ ਨੂੰ ਦਿੱਤਾ ਗਿਆ ਪਦਮ ਵਿਭੂਸ਼ਣ ਐਵਾਰਡ ਵਾਪਿਸ ਕਰ ਦਿੱਤਾ ਹੈ।ਉਹਨਾਂ ਨੇ ਕਿਹਾ ਕਿ ਖੇਤੀ ਬਿੱਲ ਦੇ ਵਿਰੋਧ ਵਿੱਚ ਉਹਨਾਂ ਨੇ ਇਹ ਫੈਸਲਾ ਲਿਆ ਹੈ।ਦੱਸ ਦਈਏ ਕਿ 30 ਮਾਰਚ 2015 ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੁਆਰਾ ਦਿੱਤਾ ਗਿਆ ਸੀ।
ਭਾਰਤ ਦੇ ਪੁਰਸਕਾਰ ਵਾਪਿਸ ਕਰਨ ਦਾ ਸਿਲਸਿਲਾ ਇੱਥੇ ਹੀ ਨਹੀਂ ਰੁੱਕਦਾ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਦੇ ਸੁਖਦੇਵ ਸਿੰਘ ਢੀਂਡਸਾ ਨੇ ਵੀ ਖੇਤੀ ਬਿੱਲਾਂ ਦਾ ਵਿਰੋਧ ਕਰਕਦੇ ਹੋਏ ਅਤੇ ਕਿਸਾਨਾਂ ਦੇ ਹੱਕ ‘ਚ ਹੋ ਕੇ ਭਾਰਤ ਸਰਕਾਰ ਵੱਲੋਂ ਮਿਲਿਆ ਪੁਰਸਕਾਰ ਪਦਮ ਭੂਸ਼ਣ ਪੁਰਸਕਾਰ ਵਾਪਿਸ ਕਰ ਦਿੱਤਾ ਹੈ।ਸੁਖਦੇਵ ਸਿੰਘ ਢੀਂਡਸਾ ਨੂੰ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਮਾਰਚ 2019 ਵਿੱਚ ਦਿੱਤਾ ਗਿਆ ਸੀ।
Continue Reading