Connect with us

Politics

ਅਮਿਤ ਸ਼ਾਹ ਨਾਲ ਮੀਟਿੰਗ ‘ਚ ਕੈਪਟਨ ਨੇ ਕੀ ਗੱਲਾਂ ਕੀਤੀਆਂ ?

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਉੱਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਇਹਨਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ।

Published

on

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਸੂਬੇ ਦੇ ਅਰਥਚਾਰੇ ਉੱਪਰ ਹੋ ਰਿਹਾ ਮਾਰੂ ਅਸਰ
ਕੈਪਟਨ ਨੇ ਰੱਖਿਆ ਪੰਜਾਬ ਦਾ ਪੱਖ 
ਖੇਤੀ ਕਾਨੂੰਨ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰੇ ਕੇਂਦਰ-ਕੈਪਟਨ  
ਘੱਟੋ-ਘੱਟ ਸਮਰਥਨ ਮੁੱਲ ਨੂੰ ਸੁਰੱਖਿਅਤ ਬਣਾਉਣ ਤੇ ਮੰਡੀ ਪ੍ਰਣਾਲੀ ’ਤੇ ਅਧਾਰਿਤ ਏ.ਪੀ.ਐਮ.ਸੀ. ਨੂੰ ਜਾਰੀ ਰੱਖਣ ਦੀ ਲੋੜ

ਨਵੀਂ ਦਿੱਲੀ, 3 ਦਸੰਬਰ:ਮੁੱਖ ਮੰਤਰੀ ਪੰਜਾਬ ਕੈਪਟਨ ਅਮਨਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਹੱਕ ‘ਚ ਸਟੈਂਡ ਲੈਂਦਿਆਂ ਕੇਂਦਰ ਅੱਗੇ ਖੇਤੀ ਕਾਨੂੰਨ ਬਾਰੇ ਪੰਜਾਬ ਦਾ ਪੱਖ ਰੱਖਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਉੱਤੇ ਪੈਦਾ ਹੋਈ ਪੇਚੀਦਾ ਸਥਿਤੀ ਦੇ ਛੇਤੀ ਹੱਲ ਲਈ ਪੰਜਾਬ ਦੇ ਪੱਖ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਇਹਨਾਂ ਕਾਨੂੰਨਾਂ ਬਾਰੇ ਆਪਣੇ ਸਟੈਂਡ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਕਿਸਾਨਾਂ ਨੂੰ ਵੀ ਸਮੱਸਿਆ ਨੂੰ ਫੌਰੀ ਸੁਲਝਾਉਣ ਲਈ ਰਾਹ ਲੱਭਣ ਦੀ ਅਪੀਲ ਕੀਤੀ ਹੈ ਕਿਉਂ ਜੋ ਮੌਜੂਦਾ ਹਾਲਾਤ ਨਾਲ ਜਿੱਥੇ ਸੂਬੇ ਦੇ ਅਰਥਚਾਰੇ ਉਪਰ ਮਾਰੂ ਅਸਰ ਹੋ ਰਿਹਾ ਹੈ, ਉੱਥੇ ਹੀ ਕੌਮੀ ਸੁਰੱਖਿਆ ਲਈ ਗੰਭੀਰ ਖਤਰਾ ਪੈਦਾ ਹੋਇਆ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਹਿਮ ਮੀਟਿੰਗ ਦੌਰਾਨ ਸਮੱਸਿਆ ਨੂੰ ਤੁਰੰਤ ਹੱਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਕਿਸਾਨਾਂ ਦੇ ਸਰੋਕਾਰ ਸੁਲਝਾਉਣ ਨੂੰ ਯਕੀਨੀ ਬਣਾਏ।
ਸ਼ਾਹ ਨਾਲ ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਸੰਖੇਪ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਭਾਵੇਂ ਉਹ ਅਤੇ ਉਨਾਂ ਦੀ ਸਰਕਾਰ ਵਿਚੋਲਗੀ ਲਈ ਕਿਸੇ ਵੀ ਤਰ੍ਹਾਂ ਸ਼ਾਮਿਲ ਨਹੀਂ ਹੈ ਅਤੇ ਮਸਲੇ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਵੱਲੋਂ ਹੱਲ ਕੀਤਾ ਜਾਣਾ ਹੈ ਪਰ ਇਸ ਦਾ ਛੇਤੀ ਹੱਲ ਪੰਜਾਬ ਅਤੇ ਮੁਲਕ, ਦੋਵਾਂ ਦੇ ਹਿੱਤ ਵਿੱਚ ਹੈ।
ਘੱਟੋ-ਘੱਟ ਸਮਰਥਨ ਮੁੱਲ ਨੂੰ ਸੁਰੱਖਿਅਤ ਬਣਾਉਣ ਅਤੇ ਮੰਡੀ ਪ੍ਰਣਾਲੀ ’ਤੇ ਅਧਾਰਿਤ ਏ.ਪੀ.ਐਮ.ਸੀ. ਨੂੰ ਜਾਰੀ ਰੱਖਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਮਸਲੇ ਦੇ ਫੌਰੀ ਹੱਲ ਲਈ ਕਿਸਾਨਾਂ ਦੀ ਗੱਲ ਖੁੱਲੇ ਮਨ ਨਾਲ ਸੁਣਨ ਦੀ ਅਪੀਲ ਕੀਤੀ ਹੈ ਤਾਂ ਕਿ ਪੰਜਾਬ ਤੇ ਹੋਰ ਸੂਬਿਆਂ ਤੋਂ ਸ਼ਾਮਿਲ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤ ਸਕਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਸਲੇ ਦਾ ਛੇਤੀ ਹੱਲ ਲੱਭਣਾ ਹੋਵੇਗਾ। ਉਹਨਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਆਏ ਹਨ ਤਾਂ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੈਦਾ ਹੋਈ ਪੇਚੀਦਗੀ ਦੇ ਨਾਲ-ਨਾਲ ਕਿਸਾਨ ਭਾਈਚਾਰੇ ਅਤੇ ਖੇਤੀ ਸੈਕਟਰ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪੰਜਾਬ ਦੇ ਪੱਖ ਨੂੰ ਮੁੜ ਰੱਖਿਆ ਜਾ ਸਕੇ।