Connect with us

Uncategorized

ਹਾੜ੍ਹੀ ਦੀਆਂ ਫ਼ਸਲਾਂ ਲਈ 10 ਤੋਂ 17 ਫਰਵਰੀ ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Published

on

Water Resources Department

ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 10 ਤੋਂ 17 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ  ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਕੀਤੀ ਜਾਵੇਗੀ।

ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਹਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਸਭਰਾਓਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Continue Reading
Click to comment

Leave a Reply

Your email address will not be published. Required fields are marked *