Connect with us

Uncategorized

‘ਆਪ’ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦਿਆਂ ਖਿਲਾਫ ਕੱਢੀ ਗਈ ਸਾਈਕਲ ਰੈਲੀ, ਸਾਈਕਲਾਂ ਤੇ ਪਹੁੰਚੇ ਵਿਧਾਨ ਸਭਾ

Published

on

cycle rally

ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਿੰਦਰ ਸਿੰਘ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ ਸ਼ੈਸਨ ਸ਼ੁਰੂ ਹੋਣ ਤੋਂ ਪਹਿਲਾਂ ਸਾਈਕਲ ਰੈਲੀ ਕੱਢੀ ਗਈ ਹੈ। ਇਹ ਰੈਲੀ ਐਮਐਲਏ ਹੋਸਟਲ ਤੋਂ ਸ਼ੁਰੂ ਹੋ ਕੇ ਪੰਜਾਬ ਵਿਧਾਨ ਸਭਾ ਤਕ ਪਹੁੰਚੀ।  ਵਿਧਾਨ ਸਭਾ ਤਕ ਸਾਰੇ ਵਿਧਾਇਕ ਸਾਈਕਲ ਚਲਾਕੇ ਪੁਜੇ। ਉਨ੍ਹਾਂ ਨਾਲ ਗੱਲਬਾਤ ਕਰਦੀਆਂ  ਇਹ ਪਤਾ ਲੱਗਾ ਕਿ ‘ਆਪ’ ਵਿਧਾਇਕ ਤੇ ਪੰਜਾਬ ਦੇ ਲੋਕ ਕੈਪਟਨ ਦੇ ਝੂਠੇ ਵਾਅਦਿਆਂ ਕਾਰਨ ਪਿਛਲੇ ਸਾਲਾਂ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਕੈਪਟਨ ਅਮਰਿੰਦਰ ਨੂੰ ਉਮੀਦ ਨਾਲ ਵੋਟ ਦਿੱਤੀ ਸੀ। ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਗੇ ਅਤੇ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਗੇ। ਪ੍ਰੰਤੂ ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ ਅਤੇ ਉਨ੍ਹਾਂ ਦੇ ਸਾਰੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ।

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਨਸ਼ਾ ਖਤਮ ਕਰਨ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਸ਼ਾਗਨ ਯੋਜਨਾ, ਘਰ ਘਰ ਰੁਜ਼ਗਾਰ ਵਰਗੇ ਵਾਅਦੇ ਪੂਰੇ ਨਾ ਕੀਤੇ। ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਅਸੀਂ ਸਾਈਕਲ ਰੈਲੀ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਖਿਲਾਫ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਜਦੋਂ ਤੱਕ ਕੈਪਟਨ ਆਪਣੇ ਵਾਅਦੇ ਪੂਰੇ ਨਹੀਂ ਕਰਦੇ ਉਦੋਂ ਤੱਕ ਵਿਰੋਧ ਲਗਾਤਾਰ ਜਾਰੀ ਰਹੇਗਾ।

ਕਾਂਗਰਸ ਦੇ ਸ਼ਾਸਨ ਵਿੱਚ ਕਿਸਾਨ ਅੱਤਮਹੱਤਿਆ, ਬੇਰੁਜ਼ਗਾਰੀ, ਪੈਟਰੋਲ-ਡੀਜ਼ਲ, ਬਿਜਲੀ ਦੀਆਂ ਕੀਮਤਾਂ ਅਤੇ ਗਰੀਬੀ ਕਾਫੀ ਜ਼ਿਆਦਾ ਵਧ ਗਈ ਹੈ। ਉਥੇ ਯੂਨੀਵਰਸਿਟੀਆਂ ਵਿੱਚ ਦਲਿਤ ਵਿਦਿਆਰਥੀਆਂ ਦੀ ਗਿਣਤੀ ਘਟ ਗਈ ਹੈ। ਅੱਜ ਸੂਬੇ ਦਾ ਖਜ਼ਾਨਾ ਖਾਲੀ ਹੋਣ ਦੀ ਸਥਿਤੀ ਵਿੱਚ ਹੈ। ਅੱਜ ਪੰਜਾਬ ਮੁਸੀਬਤ ਵਿਚ ਹੈ, ਲੋਕ ਪ੍ਰੇਸ਼ਾਨ ਹਨ, ਪ੍ਰੰਤੂ ਕਾਂਗਰਸ ਪਾਰਟੀ ਮੁੱਖ ਮੰਤਰੀ ਅਹੁਦੇ ਲਈ ਆਪਸ ਵਿੱਚ ਲੜ ਰਹੇ ਹਨ। ਇਹ ਬਿਲਕੁਲ ਸ਼ਰਮਨਾਕ ਹੈ ਜਿਨ੍ਹਾਂ ਲੋਕਾਂ ਨੇ ਕੈਪਟਨ ਨੂੰ ਉਮੀਦ ਨਾਲ ਵੋਟ ਦਿੱਤੀ ਸੀ, ਉਹ ਹੁਣ ਦੇਖ ਰਹੇ ਹਨ ਕਿ ਕਿਵੇਂ ਕਾਂਗਰਸ ਪਾਰਟੀ ਆਪਣੀ ਆਪਸੀ ਲੜਾਈ ਵਿੱਚ ਰੁਝੇ ਹੋਏ ਹਨ।

ਕੈਪਟਨ ਅਮਰਿੰਦਰ ਅਤੇ ਕਾਂਗਰਸ ਆਗੂਆਂ ਕੋਲ ਲੋਕਾਂ ਲਈ ਕੋਈ ਦਰਦ ਨਹੀਂ ਹੈ। ਉਨ੍ਹਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰਾ ਕਰਨ ਦੀ ਕੋਈ ਵੀ ਚਿੰਤਾ ਨਹੀਂ ਹੈ। ਉਨ੍ਹਾਂ ਨੂੰ ਸਿਰਫ ਸੱਤਾ ਨਾਲ ਮਤਲਬ ਹੈ। ਆਉਣ ਵਾਲੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਅਜਿਹੀ ਹੰਕਾਰੀ ਪਾਰਟੀ ਨੂੰ ਸੱਤਾ ਤੋਂ ਬਾਹਰ ਕੱਢਣਗੇ ਅਤੇ ਵਿਕਾਸ ਕਰਨ ਅਤੇ ਬਦਲਾਅ ਲਿਆਉਣ ਵਾਲੀ ਪਾਰਟੀ ਨੂੰ ਸੱਤਾ ਵਿੱਚ ਲਿਆਉਣਗੇ।