Uncategorized
ਸੀਨੀਅਰ ਕਾਂਗਰਸੀ ਆਗੂ ਵੀਰਪਾਲ ਕੌਰ ਖੋਸਾ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਕਾਂਗਰਸੀ ਪਾਰਟੀ ਨੂੰ ਲੱਗਾ ਵੱਡਾ ਝਟਕਾ ਜਦ ਸੀਨੀਅਰ ਕਾਂਗਰਸੀ ਆਗੂ ਵੀਰਪਾਲ ਕੌਰ ਖੋਸਾ ਕਾਂਗਰਸੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਪਹਿਲਾ ਉਹ ਤਲਵੰਡੀ ਭਾਈ ਤੋਂ ਮਾਰਕੀਟ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ।
ਹੁਣ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਛੱਡ ਰਹੇ ਹਨ, ਕਿਉਂਕਿ ਉਹਨਾਂ ਨੇ ਵੇਖ ਲਿਆ ਹੈ ਕਿ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਲੋਕ 2022 ਦੀਆਂ ਚੋਣਾਂ ਉਡੀਕ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਦਾ ਸਬਕ ਸਿਖਾਇਆ ਜਾ ਸਕੇ।