Connect with us

Uncategorized

ਵਿਧਾਨ ਸਭਾ ‘ਚ ਕੈਪਟਨ ਨੇ ਅੰਗਰੇਜ਼ੀ ‘ਚ ਭਾਸ਼ਣ ਦਿੰਦੇ ਹੋਏ ਕੀਤਾ ਮਾਂ ਬੋਲੀ ਦਾ ਅਪਮਾਨ : ਭਗਵੰਤ ਮਾਨ

Published

on

bhagwant mann

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਵਿਧਾਨ ਸਭਾ ‘ਚ ਅੰਗਰੇਜ਼ੀ ਵਿੱਚ ਭਾਸ਼ਣ ਦੇਣ ਦੀ ਸਖਤ ਨਿਖੇਧੀ ਕੀਤੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਬੋਲਣ ਦੀ ਬਜਾਏ ਅੰਗਰੇਜ਼ੀ ਵਿੱਚ ਬੋਲਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਬੁੱਧੀਜੀਵੀਆਂ ਅਤੇ ਪੰਜਾਬ ਵਾਸੀਆਂ ਨੇ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਲੰਬੀ ਲੜਾਈ ਲੜੀ।

ਕੈਪਟਨ ਨੇ ਅੱਜ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਪੰਜਾਬੀ ਮਾਂ ਬੋਲੀ ਦਾ ਅਪਮਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਇਕ ਚਾਲ ਰਹੀ ਹੈ ਕਿ ਪਿਛਲੇ ਸਮੇਂ ਦੌਰਾਨ ਕੋਈ ਕੰਮ ਨਹੀਂ ਕੀਤਾ, ਇਸ ਲਈ ਉਨ੍ਹਾਂ ਅੰਗਰੇਜ਼ੀ ਵਿਚ ਭਾਸ਼ਣ ਦਿੱਤਾ ਤਾਂ ਜੋ ਬਹੁਤ ਲੋਕ ਜੋ ਅੰਗਰੇਜ਼ੀ ਨਹੀਂ ਜਾਣਦੇ ਉਨ੍ਹਾਂ ਨੂੰ ਸਮਝ ਨਾ ਆਵੇ, ਇਸ ਲਈ ਉਨ੍ਹਾਂ ਲੋਕਾਂ ਨਾਲ ਧੋਖਾ ਕੀਤਾ ਹੈ। ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ, ਪ੍ਰੰਤੂ ਜਿੰਨਾਂ ਲੋਕਾਂ ਬਾਰੇ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਮਾਂ ਬੋਲੀ ਵਿੱਚ ਗੱਲ ਕਿਉਂ ਨਹੀਂ ਕੀਤੀ। ਜੇਕਰ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਭਾਸ਼ਾ ਵਿੱਚ ਗੱਲ ਨਹੀਂ ਕਰ ਸਕਦੇ ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕਾਂ ਤੋਂ ਅੰਗਰੇਜ਼ੀ ਵਿੱਚ ਹੀ ਵੋਟਾਂ ਮੰਗਣ, ਤਾਂ ਜੋ ਲੋਕ ਉਨ੍ਹਾਂ ਨੂੰ ਦੱਸ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮਾਂ ਬੋਲੀ ਵਿੱਚ ਬੋਲਣ ਤੋਂ ਸ਼ਰਮ ਮਹਿਸੂਸ ਕਰਨ ਵਾਲਿਆਂ ਨੂੰ ਚੋਣਾਂ ਵਿੱਚ ਸਬਕ ਸਿਖਾਉਣ।