Connect with us

Uncategorized

ਸੂਬੇ ਦੇ ਲੋਕਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗਾ ਸਰਕਾਰੀ ਕੈਟਲ ਪਾਊਂਡਜ਼ ਨੂੰ ਪੀ.ਪੀ.ਪੀ ਢੰਗ ਨਾਲ ਚਲਾਏ ਜਾਣ ਦਾ ਫੈਸਲਾ : ਸਚਿਨ ਸ਼ਰਮਾ

Published

on

sachin sharma

ਪੰਜਾਬ ਸਰਕਾਰ ਵੱਲੋਂ ਜ਼ਿਲਿਆਂ ਵਿੱਚ ਚਲਾਏ ਜਾ ਰਹੇ ਪਸ਼ੂਆਂ ਦੇ ਵਾੜੇ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਠੋਸ ਹੱਲ ਕਰਨ ਲਈ ਇਨ੍ਹਾਂ ਕੈਟਲ ਪਾਊਂਡਜ਼ ਨੂੰ ਜਨਤਕ-ਨਿੱਜੀ ਭਾਈਵਾਲੀ ਰਾਹੀਂ ਚਲਾਏ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਜਾਣ ਦੇ ਫੈਸਲੇ ਨੂੰ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਸੂਬੇ ਦੇ ਲੋਕਾਂ ਲਈ ਲਾਭਕਾਰੀ ਕਰਾਰ ਦਿੱਤਾ ਹੈ। ਸੂਬੇ ਵਿੱਚ 20 ਕੈਟਲ ਪਾਊਂਡਜ਼ ਸਥਾਪਿਤ ਕੀਤੇ ਗਏ ਹਨ। ਜਿਨ੍ਹਾਂ ‘ਚ 10,024 ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਇਨ੍ਹਾਂ ਕੈਟਲ ਪਾਊਂਡਜ਼ ਦੀ ਉਸਾਰੀ ਅਤੇ ਅਵਾਰਾ ਪਸ਼ੂਆਂ ਦੇ ਰੱਖ-ਰਖਾਅ ਲਈ 4385.35 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਸਲ ਯੋਜਨਾ ਅਨੁਸਾਰ ਛੇ ਕੈਟਲ ਸ਼ੈੱਡ ਉਸਾਰੇ ਜਾਣੇ ਸਨ ਜਿਨਾਂ ਨਾਲ ਇਨਾਂ ਦੀ ਗਿਣਤੀ 132  ਹੋਣੀ ਸੀ ਪਰ ਅਜੇ ਤੱਕ 20 ਜ਼ਿਲਿਆਂ ਵਿੱਚ 76 ਸ਼ੈੱਡ ਹੀ ਉਸਾਰੇ ਜਾ ਸਕੇ ਹਨ ਜਦੋਂ ਕਿ 56 ਦੀ ਉਸਾਰੀ ਅਜੇ ਬਾਕੀ ਹੈ। ਪੀ.ਪੀ.ਪੀ. ਢੰਗ ਨਾਲ ਚਲਾਏ ਜਾਣ ਨਾਲ ਇਹ ਕੈਟਲ ਪਾਊਂਡਜ਼ ਲੋੜੀਂਦਾ ਮਾਲੀਆ ਇਕੱਠਾ ਕਰਕੇ ਸਵੈ-ਨਿਰਭਰ ਹੋ ਜਾਣਗੇ।

ਪੰਜਾਬ ਸਰਕਾਰ ਦੇ ਇਸ ਫੈਸਲੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀਮਤੀ ਪਰਨੀਤ ਕੌਰ ਮੈਂਬਰ ਪਾਰਲੀਮੈਂਟ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਊ ਸੇਵਾ ਲਈ ਬਹੁਤ ਉਪਰਾਲੇ ਕੀਤੇ ਜਾ ਰਹੇ ਹਨ। ਪਹਿਲਾਂ ਨਾਲੋਂ ਸੂਬੇ ਵਿੱਚ ਗਊਆਂ ਦੀ ਸਾਂਭ ਸੰਭਾਲ ਵਿੱਚ ਕਾਫੀ ਸੁਧਾਰ ਹੋਇਆ ਹੈ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਵੀ ਹੱਲ ਹੋ ਰਿਹਾ ਹੈ। ਪੰਜਾਬ ਗਊ ਸੇਵਾ ਕਮਿਸਨ ਦੀ ਸੀ.ਈ.ਉ. ਡਾ ਪ੍ਰੀਤੀ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਰਾਜ ਵਿਚ ਗਊ ਵੰਸ ਦੀ ਸਾਂਭ ਸੰਭਾਲ ਸੁਚਾਰੂ ਹੋਣ ਦੇ ਨਾਲ-ਨਾਲ ਸਰਕਾਰੀ ਖਜਾਨੇ ਤੇ ਬੋਝ ਵੀ ਨਹੀਂ ਪਵੇਗਾ।