Connect with us

Uncategorized

ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਓਮ ਪ੍ਰਕਾਸ਼ ਸੋਨੀ ਵੱਲੋਂ ਮੁਕਮੰਲ ਕਰਨ ਦੇ ਹੁਕਮ

Published

on

om parkash soni

ਸ੍ਰੀ ਓਮ ਪ੍ਰਕਾਸ਼ ਸੋਨੀ ਜੋ ਕਿ ਪ੍ਰਕਾਸ਼ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਹਨ ਉਨ੍ਹਾਂ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਸ੍ਰੀ ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ ਸ੍ਰੀ ਰਾਹੁਲ ਗੁਪਤਾ, ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ ਅਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਆਯੂਰਵੈਦਿਕ ਕਾਲਜ ਦਾ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।

ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੇ ਸਟਾਫ਼ ਦੇ ਵੈਕਸੀਨੇਸ਼ਨ ਦੇ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੈਕਸੀਨੇਸ਼ਨ ਦਾ ਕਾਰਜ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਆਮ ਲੋਕਾਂ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਇਆ ਜਾ ਸਕੇ। ਉਹਨਾਂ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੌਰਾਨ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ ਤਾਂ ਜੋ ਮੌਤ ਦਰ ਨੂੰ ਹੋਰ ਘਟਾਇਆ ਜਾ ਸਕੇ। ਸ੍ਰੀ ਸੋਨੀ ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੋਹਾਲੀ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।