Connect with us

punjab

ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਆਨਲਾਈਨ ਲਗਾਈਆਂ ਜਾਣ: ਓਮ ਪ੍ਰਕਾਸ਼ ਸੋਨੀ

Published

on

ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਵਿਭਾਗ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਐਮ.ਬੀ.ਬੀ.ਐਸ, ਬੀ.ਡੀ.ਐਸ ਤੇ ਬੀ.ਏ.ਐਮ. ਐਸ ਦੀਆਂ ਆਖਰੀ ਸਾਲਾਂ ਦੀਆਂ ਕਲਾਸਾਂ ਨੂੰ ਛੱਡ ਕੇ ਬਾਕੀ ਕਲਾਸਾਂ ਅਗਲੇ ਹੁਕਮਾਂ ਤਕ ਆਨਲਾਈਨ ਲਗਾਉਣ ਦਾ ਫ਼ੈਸਲਾ ਲਿਆ ਹੈ। ਸ੍ਰੀ ਓਮ ਪ੍ਰਕਾਸ਼ ਸੋਨੀ ਜੋ ਕਿ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਹਨ ਮੰਤਰੀ ਉਨ੍ਹਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਵਿਭਾਗ ਵਲੋਂ ਇਹ ਫੈਸਲਾ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਸਿਹਤ ਨੂੰ ਕੋਈ ਖ਼ਤਰਾ ਪੈਦਾ ਨਾ ਹੋਵੇ।

ਐਮ.ਬੀ.ਬੀ.ਐਸ, ਬੀ.ਡੀ.ਐਸ. ਅਤੇ  ਬੀ.ਏ.ਐਮ.ਐਸ. ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਛੱਡ ਕੇ ਬਾਕੀ ਕਲਾਸਾਂ ਦੇ ਵਿਦਿਆਰਥੀ ਆਪਣੇ ਘਰ ਤੋਂ ਹੀ ਆਨਲਾਈਨ ਕਲਾਸਾਂ ਲਗਾ ਸਕਦੇ ਹਨ । ਉਹਨਾਂ ਨੂੰ ਹੋਸਟਲ ਵਿੱਚ ਵੀ ਰਹਿਣ ਦੀ ਜ਼ਰੂਰਤ ਨਹੀਂ ਹੈ। ਵਿਭਾਗ ਵਲੋਂ ਨਰਸਿੰਗ ਸਕੂਲਾਂ ਅਤੇ ਕਾਲਜਾਂ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਵੀ ਅਗਲੇ ਹੁਕਮਾਂ ਤੱਕ ਆਨਲਾਈਨ ਕਲਾਸਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Continue Reading
Click to comment

Leave a Reply

Your email address will not be published. Required fields are marked *