Connect with us

Uncategorized

ਸਟੀਲ ਉਦਯੋਗਾਂ ‘ਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ

Published

on

sunder sham arora

ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਸਟੀਲ ਉਦਯੋਗ ਵਿੱਚ  ਕੁਝ ਅਜਿਹੀਆਂ ਪ੍ਰਕਿਰਿਆਵਾਂ ਹਨ ਜਿੱਥੇ ਆਕਸੀਜਨ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਉਹਨਾਂ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ ਤੇ ਪੰਜਾਬ ਰਾਜ ਵਿੱਚ ਸਟੀਲ ਉਦਯੋਗ ਦੇ ਕੰਮਕਾਜ ਨੂੰ ਬੰਦ ਕਰਨ ਦਾ ਕੋਈ ਨਿਰਦੇਸ਼ ਨਹੀਂ ਹੈ। ਐਮਰਜੈਂਸੀ ਸਿਹਤ ਸਥਿਤੀ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੋਵਿਡ ਦੇ ਮਰੀਜਾਂ ਲਈ ਮੈਡੀਕਲ ਗ੍ਰੇਡ ਆਕਸੀਜਨ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਸੰਕਟਕਾਲੀ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਸੂਬਾ ਪੱਧਰ ‘ਤੇ ਇਕ ਕੋਵਿਡ-ਆਕਸੀਜਨ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਆਕਸੀਜਨ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਆਵਾਜਾਈ ਲਈ ਗ੍ਰੀਨ ਕੋਰੀਡੋਰ ਦੀ ਸਹੂਲਤ ਦਿੱਤੀ ਜਾ ਰਹੀ ਹੈ।