Connect with us

Uncategorized

ਗੁਣਵੱਤਾ ਪ੍ਰਭਾਵਿਤ ਅਤੇ ਰਾਹ ਵਿਚ ਪੈਂਦੇ 1021 ਪਿੰਡਾਂ ਲਈ ਚੱਲ ਰਹੇ ਜਲ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੇ ਮੁੱਖ ਮੰਤਰੀ ਵੱਲੋਂ ਹੁਕਮ

Published

on

capt amarinder singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਨਹਿਰੀ ਪਾਣੀ ਦੀ ਸਪਲਾਈ ਵਾਲੇ ਚੱਲ ਰਹੇ 10 ਪ੍ਰਾਜੈਕਟਾਂ ਨੂੰ ਦਸੰਬਰ, 2022 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। 1032 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮਿਰਤਸਰ ਦੇ ਪਾਣੀ ਦੀ ਗੁਣਵੱਤਾ ਤੋਂ ਪ੍ਰਭਾਵਿਤ ਅਤੇ ਰਾਹ ਵਿਚ ਪੈਂਦੇ 1021 ਪਿਡਾਂ ਨੂੰ ਸ਼ਾਮਲ ਕੀਤਾ ਜਾਣਾ ਹੈ। ਇਸ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜੀਆ ਸੁਲਤਾਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਤੋਂ ਇਲਾਵਾ ਸੂਬਾ ਸਰਕਾਰ ਨੇ ਗੁਣਵੱਤਾ ਪ੍ਰਭਾਵਿਤ 701 ਹੋਰ ਪਿੰਡਾਂ ਲਈ ਵੀ ਨਹਿਰੀ ਪਾਣੀ ਦੇ ਪੰਜ ਵੱਡੇ ਪ੍ਰਾਜੈਕਟ ਮਨਜੂਰ ਕੀਤੇ ਗਏ ਹਨ। ਇਸ ਸਬੰਧੀ 1068 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿਚ ਜਿਲ੍ਹਾ ਫਿਰੋਜ਼ਪੁਰ ਦੇ 95 ਪਿੰਡ, ਫਾਜਿਲਕਾ ਦੇ 342 ਪਿੰਡ, ਹੁਸ਼ਿਆਰਪੁਰ ਜਿਲ੍ਹੇ ਦੇ ਪਾਣੀ ਦੀ ਕਮੀ ਵਾਲੇ 197 ਪਿੰਡ ਅਤੇ ਰੋਪੜ ਦੇ 67 ਪਿੰਡ ਸ਼ਾਮਲ ਹਨ। ਇਹ ਕਾਰਜ ਜੂਨ, 2021 ਤੱਕ ਸ਼ੁਰੂ ਹੋਣੇ ਹਨ।

ਮੁੱਖ ਮੰਤਰੀ ਨੇ ਵਿਭਾਗ ਨੂੰ ਹੁਕਮ ਦਿੱਤੇ ਕਿ ਸੂਬੇ ਦੇ 918 ਪ੍ਰਭਾਵਿਤ ਪਿੰਡਾਂ ਵਿਚ 135 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਵਾਟਰ ਪੀਊਰੀਫਿਕੇਸ਼ਨ ਪਲਾਂਟ, ਆਰਸੈਨਿਕ ਐਂਡ ਆਇਰਨ ਰਿਮੂਵਲ ਪਲਾਂਟ ਅਤੇ ਹਾਊਸਹੋਲਡ ਪੀਊਰੀਫਾਇਰਜ਼ ਰਾਹੀਂ ਸਾਫ ਪਾਣੀ ਦੇਣ ਦੇ ਹੁਕਮ ਦਿੱਤੇ ਹਨ ਜੋ 2020-21 ਵਿਚ ਸ਼ੁਰੂ ਹੋਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਗਹੁ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਰਜੀਆ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਸਾਰੇ ਵਾਟਰ ਟਰੀਟਮੈਂਟ ਪਲਾਂਟ 30 ਸਤੰਬਰ, 2021 ਤੱਕ ਕਾਰਜਸ਼ੀਲ ਹੋ ਜਾਣਗੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਸੂਬੇ ਵਿਚ ਪਾਣੀ ਦੀ ਗੁਣਵੱਤਾ ਦੀ ਟੈਸਟਿੰਗ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ 14 ਕਰੋੜ ਰੁਪਏ ਦੀ ਲਾਗਤ ਨਾਲ 31 ਵਾਟਰ ਟੈਸਟਿੰਗ ਲੈਬਜ਼ (ਸੂਬਾਈ, ਜਿਲ੍ਹਾ ਤੇ ਸਬ ਯੂਨਿਟਾਂ ਉਤੇ ਅਧਾਰਿਤ ਲੈਬਜ਼) ਅਪਗ੍ਰੇਡ ਕਰਨ ਸਮੇਤ ਵਿਭਾਗ ਦੇ ਵਿਸਥਾਰ ਲਈ ਕੀਤੇ ਉਪਰਿਲਆਂ ਬਾਰੇ ਜਾਣਕਾਰੀ ਦਿੱਤੀ।

ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਦੀ ਪ੍ਰਮੁੱਖ ਸੱਕਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੇ ਇਹਨਾਂ ਸਾਰੀਆਂ ਲੈਬਜ਼ ਲਈ ਅਕਤੂਬਰ, 2021 ਤੱਕ ਐਨ.ਏ.ਬੀ.ਐਲ. । ਦਸੰਬਰ, 2021 ਤੱਕ ਵਿਸ਼ਵ ਬੈਂਕ/ਨਾਬਾਰਡ ਅਧੀਨ  ਚੱਲ ਰਹੀਆਂ 230 ਜ਼ਮੀਨੀ/ਸਤਹੀ ਅਧਾਰਿਤ ਪਾਈਪਡ ਜਲ ਸਪਲਾਈ ਸਕੀਮਾਂ ਨੂੰ ਮੁਕੰਮਲ ਕਰਨ ਤੋਂ ਇਲਾਵਾ ਬਹਾਦਰਗੜ੍ਹ ‘ਚ ਸੀਵਰੇਜ ਸਹੂਲਤਾਂ, ਪਿੰਡ ਘੁੰਮਣ ‘ਤੇ ਬਿਆਸ ਵਿਚ ਬੁੱਢਾ ਥੇਹ ਵਿੱਚ ਸੀਵਰੇਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।