Connect with us

punjab

ਪੇਂਡੂ ਖੇਤਰਾਂ ਦੇ ਡਾਕਟਰਾਂ ਤੇ ਫਾਰਮਾਸਿਸਟ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

Published

on

tript bajwa

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇ ਨਾਲ ਮੋਢਾ ਜੋੜਕੇ ਕੰਮ ਕਰਨ।

ਸ੍ਰੀ ਤ੍ਰਿਪਤ ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਮੰਗਾਂ ਤੋਂ ਪਹਿਲਾਂ ਹੀ ਜਾਣੂ ਹੈ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਵੀ ਗਈਆਂ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਉਨ੍ਹਾਂ ਦੀਆਂ  ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਖਿੜੇ ਮੱਥੇ ਸੁਲਝਾਉਣ ਦੀ ਕੋਸਿ਼ਸ਼ ਕੀਤੀ ਹੈ। ਅਗਲੇ ਹਫ਼ਤੇ ਇਹਨਾਂ ਡਾਕਟਰਾਂ ਦੀ ਸਾਰੀਆਂ ਮੰਗਾਂ ਮੁੱਖ ਮੰਤਰੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਹਾਂ-ਪੱਖੀ ਨਤੀਜੇ ਆਉਣ ਦੀ ਪੂਰੀ ਆਸ ਹੈ।

ਇਸ ਸੰਕਟ ਸਮੇਂ ਜਦੋਂ ਸੂਬਾ ਦੇ ਸਾਰੇ ਅਮਲੇ ਅਤੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕੀਤੀ ਜਾ ਰਹੀ ਹੈ ਤਾਂ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਵੀ ਆਪਣੀਆਂ ਮੁਸ਼ਕਲਾਂ ਦੇ ਬਾਵਜੂਦ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਨਿਭਾ ਕੇ ਉਦਾਹਰਣ ਪੇਸ਼ ਕਰਨੀ ਚਾਹੀਦੀ ਹੈ। ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

Continue Reading
Click to comment

Leave a Reply

Your email address will not be published. Required fields are marked *