News
ਤੀਜੇ ਦਿਨ ਲਗਾਤਾਰ 24ਘੰਟਿਆਂ ‘ਚ 2.76 ਲੱਖ ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ – ਸਿਹਤ ਮੰਤਰਾਲੇ

ਭਾਰਤ ‘ਚ ਕੋਰੋਨਾ ਮਹਾਂਮਾਰੀ ਦਿਨ ਪ੍ਰਤੀਦਿਨ ਵੱਧਦੀ ਹੀ ਜਾ ਰਹੀ ਹੈ। ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਤੇ ਮੌਤਾਂ ਦੀ ਸੰਖਿਆਂ ਵੱਧਦੀ ਹੀ ਨਜ਼ਰ ਆ ਰਹੀ ਹੈ। ਪਿਛਲੇ ਕੁਝ ਦਿਨਾਂ ‘ਚ ਕੋਰੋਨਾ ਮਾਮਲੇ ਘੱਟਦੇ ਜਾ ਰਹੇ ਸੀ। ਪਰ ਫਿਰ ਤੋਂ ਤਿੰਨ ਦਿਨਾਂ ਤੋਂ ਲਗਾਤਾਰ ਕੋਰੋਨਾ ਮਾਮਲਿਆਂ ਦੀ ਸੰਖਿਆਂ ਵਧਦੀ ਹੀ ਜਾ ਰਹੀ ਹੈ। ਇਸ ਲਈ ਸਿਹਤ ਮੰਤਰਾਲੇ ਵੱਲੋਂ ਮਾਪੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ 2,76,110 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਤੇ 3,874 ਇਨਫੈਕਟਡ ਮਰੀਜ਼ਾਂ ਦੀ ਜਾਨ ਚਲੀ ਗਈ ਹੈ। ਅਗਰ ਕੋਰੋਨਾ ਸੰਕ੍ਰਮਿਤ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਦੇਖੀਏ ਤਾਂ 3,69,077 ਹੈ। ਸਾਰੇ ਦੇਸ਼ ‘ਚ 19 ਮਈ ਤਕ 18 ਕਰੋੜ, 70 ਲੱਖ, 9 ਹਜ਼ਾਰ, 792 ਕੋਰੋਨਾ ਡੋਜ਼ ਦਿੱਤੇ ਜਾ ਚੁੱਕੇ ਗਏ ਹਨ। ਹੁਣ ਤੱਕ 32 ਕਰੋੜ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਬੀਤੇ ਦਿਨ ਤਕਰੀਬਨ 20 ਲੱਖ ਕੋਰੋਨਾ ਲਾਗ ਦੇ ਨਮੂਨੇ ਲਏ ਗਏ, ਜਿਸ ਦੀ ਪਾਜ਼ਿਟਿਵਿਟੀ ਦਰ 13 ਫ਼ੀਸਦ ਤੋਂ ਵੱਧ ਹੈ।
ਕੋਰੋਨਾ ਵਾਇਰਸ ਕਾਰਨ ਕਾਰਨ ਮੌਤ ਦਰ 1.11 ਫ਼ੀਸਦ ਹੈ ਜਦਕਿ ਤੰਦਰੁਸਤ ਹੋਣ ਦੀ 86 ਫ਼ੀਸਦ ਹੈ । ਐਕਟਿਵ ਕੇਸ ਘੱਟ ਕੇ 13 ਫ਼ੀਸਦ ਹੋ ਗਏ। ਕੋਰੋਨਾ ਐਕਟਿਵ ਕੇਸ ਮਾਮਲੇ ਵਿੱਚ ਦੁਨੀਆ ਵਿੱਚ ਭਾਰਤ ਦਾ ਦੂਜਾ ਸਥਾਨ ਹੈ। ਕੁੱਲ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ ਦੇ ਮਾਮਲੇ ਵਿੱਚ ਦੁਨੀਆਂ ‘ਚੋਂ ਭਾਰਤ ਦਾ ਦੂਜਾ ਸਥਾਨ ਹੈ। ਹਾਲਾਂਕਿ, ਵਿਸ਼ਵ ਵਿੱਚ ਅਮਰੀਕਾ ਤੇ ਬ੍ਰਾਜ਼ੀਲ ਮਗਰੋਂ ਕੋਵਿਡ-19 ਕਾਰਨ ਸਭ ਤੋਂ ਵੱਧ ਮੌਤਾਂ ਭਾਰਤ ਵਿੱਚ ਦਰਜ ਕੀਤੀਆਂ ਗਈਆਂ ਹਨ।