Connect with us

Uncategorized

ਪੰਜਾਬ ਦੇ 3 ਕਿਸਾਨਾਂ ਨੂੰ ਲਾਕਡਾਊਨ ਦੀ ਉਲੰਘਣ ਕਰਨ ਦੇ ਦੋਸ਼ ‘ਚ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published

on

delhi police

ਪੰਜਾਬ ਦੇ 3 ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕੋਰੋਨਾ ਮਹਾਂਮਾਰੀ ‘ਚ ਲਾਕਡਾਊਨ ਦਾ ਉਲੰਘਣ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦੀ ਜਾਣਕਾਰੀ ਮੰਗਲਵਾਰ ਨੂੰ ਪੁਲਿਸ ਅਧਿਕਾਰੀਆਂ ਵੱਲੋਂ ਦਿੱਤੀ ਗਈ। ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਿੰਨੋਂ ਕਿਸਾਨਾਂ ਨੂੰ ਸੋਮਵਾਰ ਨੂੰ ਮੱਧ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕੋਲ ਲਾਕਡਾਊਨ ‘ਚ ਆਉਣ-ਜਾਣ ਲਈ ਜ਼ਰੂਰੀ ਕਰਫਿਊ ਪਾਸ ਨਹੀਂ ਸਨ। ਤਿੰਨੋਂ ਕਿਸਾਨ ਪੰਜਾਬ ਦੇ ਰਹਿਣ ਵਾਲੇ ਸਨ। ਉਨ੍ਹਾਂ ਅਨੁਸਾਰ, ਕਿਸਾਨਾਂ ਨੇ ਪੁਲਿਸ ਨੂੰ ਦੱਸਿਆ ਕਿ ਉਹ ਮੱਧ ਦਿੱਲੀ ‘ ਸਥਿਤ ਬੰਗਲਾ ਸਾਹਿਬ ਗੁਰਦੁਆਰਾ ‘ਚ ਪ੍ਰਾਰਥਨਾ ਕਰਨ ਲਈ ਆਏ ਸਨ ਅਤੇ ਪਿਛਲੇ 2 ਦਿਨਾਂ ਤੋਂ ਉੱਥੇ ਹੀ ਰੁਕੇ ਹੋਏ ਸਨ। ਅਧਿਕਾਰੀ ਅਨੁਸਾਰ, ਕਿਸਾਨਾਂ ਨੇ ਕਿਹਾ ਕਿ ਉਹ ਸਿੰਘੂ ਬਾਰਡਰ ਵੱਲ ਜਾ ਰਹੇ ਸਨ ਪਰ ਉਨ੍ਹਾਂ ਦਾ ਮਕਸਦ ਖੇਤੀ ਕਾਨੂੰਨਾਂ ਵਿਰੁੱਧ ਮੱਧ ਦਿੱਲੀ ‘ਚ ਪ੍ਰਦਰਸ਼ਨ ਕਰਨਾ ਨਹੀਂ ਸੀ।