Connect with us

punjab

ਅਧਿਆਪਕਾਂ ਦੀ ਭਰਤੀ ਲਈ ਮੈਰੀਟੋਰੀਅਸ ਸਕੂਲਾਂ ‘ਚ ਨਤੀਜੇ ਦਾ ਐਲਾਨ

Published

on

punjab government

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਲਈ 11 ਅਪ੍ਰੈਲ ਨੂੰ ਲਏ ਗਏ ਟੈਸਟ ਦੇ ਨਤੀਜੇ ਦਾ ਐਲਾ ਕਰ ਦਿੱਤਾ ਗਿਆ ਹੈ। ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਬਾਇਓਲੋਜੀ, ਫਿਜ਼ਿਕਸ, ਮੈਥ, ਕਮਿਸਟਰੀ, ਪੰਜਾਬੀ ਤੇ ਅੰਗਰੇਜ਼ੀ ਨਾਲ ਸਬੰਧਿਤ ਵੱਖ ਵੱਖ ਵਿਸ਼ਿਆਂ ਦੇ 67 ਲੈਕਚਰਾਰਾਂ ਅਤੇ 13 ਡੀ.ਪੀ.ਈ. ਮਾਸਟਰਾਂ ਦੀ ਭਰਤੀ ਲਈ 9 ਅਕਤੂਬਰ 2020 ਨੂੰ ਇਸ਼ਤਿਹਾਰ ਦਿੱਤਾ ਸੀ ਤੇ ਇਸ ਦੇ ਵਾਸਤੇ 11 ਅਪ੍ਰੈਲ 2021 ਨੂੰ ਇਮਤਿਹਾਨ ਲਿਆ ਸੀ। ‘ਅੰਸਰ ਕੀ’ ਨਾਲ ਸਬੰਧਿਤ ਉਮੀਦਵਾਰਾਂ ਦੇ ਇਤਰਾਜ਼ਾਂ ਦੇ ਨਿਪਟਾਰੇ ਤੋਂ ਬਾਅਦ ਇਹ ਨਤੀਜਾ ਅੱਪ ਲੋਡ ਕਰ ਦਿੱਤਾ ਗਿਆ ਹੈ ਤੇ ਉਮੀਦਵਾਰ ਆਪਣਾ ਆਈ.ਡੀ ਲਾਗ ਇੰਨ ਕਰਕੇ ਨਤੀਜਾ ਦੇਖ ਸਕਦੇ ਹਨ।

Continue Reading
Click to comment

Leave a Reply

Your email address will not be published. Required fields are marked *