Connect with us

punjab

ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

Published

on

razia sultana

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ  ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ `ਤੇ ਟੈਸਟ ਲਿਆ ਜਾਂਦਾ ਸੀ। ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐੱਲ.ਐਮ.ਵੀ. ਡਰਾਈਵਿੰਗ ਲਾਇਸੈਂਸ ਹੈ ਤਾਂ ਉਸਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ।

ਸਟੇਟ ਟ੍ਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਲਾਇਸੰਸਿੰਗ ਅਥਾਰਟੀਜ਼ ਅਤੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਥ੍ਰੀ-ਵ੍ਹੀਲਰ ਚਾਲਕਾਂ ਨੂੰ ਲੋੜੀਂਦਾ ਡ੍ਰਾਇਵਿੰਗ ਲਾਇਸੈਂਸ ਬਨਵਾਉਣ ਜਾਂ ਰੀਨਿਊ ਕਰਵਾਉਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਵਾਹਨ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਵੇ। ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐਲਐਮਵੀ ਡਰਾਈਵਿੰਗ ਲਾਇਸੈਂਸ ਧਾਰਕ ਕਿਸੇ ਵੀ ਥ੍ਰੀ-ਵ੍ਹੀਲਰ ਵਾਹਨ ਚਾਲਕ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਤਹਿਤ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਹੀਕਲ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ। ਕਿਉਂਕਿ ਵਾਹਨ ਦਾ ਕੁੱਲ ਵਜ਼ਨ 7500 ਕਿੱਲੋ ਤੋਂ ਵੱਧ ਨਹੀਂ ਬਣਦਾ। ਇਨ੍ਹਾਂ ਨਿਰਦੇਸ਼ਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਹੋਵੇਗਾ।

ਰਾਜ ਟਰਾਂਸਪੋਰਟ ਕਮਿਸ਼ਨਰ ਵਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮਪਰਿਵਾਹਨ ਐਪਲੀਕੇਸ਼ਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ‘ਤੇ ਡਿਜੀਟਲ ਫਾਰਮੈਟ ਵਿੱਚ ਡਿਜੀਟਲ ਡਰਾਈਵਿੰਗ ਲਾਇਸੈਂਸ/ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫੀਕੇਟ ਅਤੇ ਹੋਰ ਦਸਤਾਵੇਜ਼ ਪੇਸ਼ ਕਰਦਾ ਹੈ ਤਾਂ ਉਸਨੂੰ ਪ੍ਰਿੰਟਿਡ ਦਸਤਾਵੇਜ਼ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੈ। ਇਸ ਅਨੁਸਾਰ ਸਾਰੇ ਇਨਫੋਰਸਮੈਂਟ ਸਟਾਫ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।

ਡਾ. ਅਮਰਪਾਲ ਨੇ ਅੱਗੇ ਦੱਸਿਆ ਕਿ ਜੇ ਇਨਫੋਰਸਮੈਂਟ ਸਟਾਫ ਵਲੋਂ ਡਿਜੀਟਲ ਫਾਰਮੈਟ ਵਿਚ ਦਸਤਾਵੇਜ਼ ਪ੍ਰਵਾਨ ਨਾ ਕਰਨ ਦੀ ਸਿ਼ਕਾਇਤ ਉਨ੍ਹਾਂ ਤੱਕ ਪਹੁੰਚਦੀ ਹੈ ਤਾਂ ਅਜਿਹਾ ਕਰਨ ਵਾਲੇ ਸਟਾਫ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਜੀਟਲ ਦਸਤਾਵੇਜ਼ ਹੋਣ ਨਾਲ ਚਲਾਨ ਕੱਟੇ ਜਾਣ ਦੀ ਗੁੰਜਾਇਸ਼ ਵਿੱਚ ਅਸਰਦਾਰ ਢੰਗ ਨਾਲ ਕਮੀ ਆਵੇਗੀ ਤੇ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।   

Continue Reading
Click to comment

Leave a Reply

Your email address will not be published. Required fields are marked *