Connect with us

Uncategorized

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

Published

on

covid vaccine

ਕੋਵਿਡ-19 ਮਹਾਂਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ। ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ ਵਿੱਚ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ ਪਾਲ ਕੌਰ, ਡਾ. ਵਿਜੈ ਭਗਤ, ਡਾ. ਐਚ.ਐਸ. ਚੀਮਾ, ਐਸ.ਐਮ.ਓ. ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਤੋਂ ਡਾ. ਤਰਨਜੋਤ ਕੌਰ ਸ਼ਾਮਲ ਸਨ। ਟੀਮ ਨੇ ਕਰਮਚਾਰੀਆਂ ਨੂੰ ਸੁਰੱਖਿਆ ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਬਾਰੇ ਵੀ ਜਾਣੂੰ ਕਰਵਾਇਆ। ਟੀਕਾਕਰਨ ਮੁਹਿੰਮ ਦੌਰਾਨ ਮਾਰਕਫੈੱਡ ਦੇ ਸੀਐਮ (ਪੀ) ਡਾ. ਦਮਨਦੀਪ ਕੌਰ ਵੀ ਮੌਜੂਦ ਸਨ।

Continue Reading
Click to comment

Leave a Reply

Your email address will not be published. Required fields are marked *