Connect with us

punjab

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼ ਦਿੱਤੇ ਜਾਣਗੇ: ਰਜ਼ੀਆ ਸੁਲਤਾਨਾ

Published

on

water supply

ਤੀਜੀ ਸੰਭਾਵਤ ਕੋਵਿਡ -19 ਲਹਿਰ ਅਤੇ ਪੰਜਾਬ ਵਿਚ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਅੰਤਰਰਾਸ਼ਟਰੀ ਮਾਰਕੀਟ ਤੋਂ 3000 ਆਕਸੀਜਨ ਕੰਸਨਟਰੇਟਰਜ਼ ਦੀ ਖਰੀਦ ਕੀਤੀ ਹੈ। ਇਹ ਆਕਸੀਜਨ ਕੰਸਨਟਰੇਟਰਜ਼ ਇੱਕ ਮੋਹਰੀ ਕੰਪਨੀ ਤੋਂ ਖਰੀਦੇ ਗਏ ਹਨ ਤੇ 10 ਲੀਟਰ ਪ੍ਰਤੀ ਮਿੰਟ ਦੀ ਸਮਰਥਾ ਨਾਲ ਕੰਮ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ 500 ਆਕਸੀਜਨ ਕੰਸਨਟਰੇਟਰਜ਼ ਦੀ ਪਹਿਲੀ ਖੇਪ ਸੂਬੇ ਵਿੱਚ ਪਹੁੰਚ ਚੁੱਕੀ ਹੈ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਸੌਂਪ ਦਿੱਤੀ ਗਈ ਹੈ। 1000 ਓ.ਸੀਜ਼. ਦੀ ਅਗਲੀ ਖੇਪ 15 ਜੂਨ ਤੱਕ ਆ ਜਾਵੇਗੀ ਅਤੇ 1500 ਓ.ਸੀਜ਼. ਦੀ ਇਕ ਹੋਰ ਖੇਪ 30 ਜੂਨ ਤੱਕ ਆਉਣ ਦੀ ਸੰਭਾਵਨਾ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ 3000 ਓ.ਸੀਜ਼. ਦੀ ਅਲਾਟਮੈਂਟ ਸਰਕਾਰੀ ਹਸਪਤਾਲਾਂ  ਨੂੰ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਕੋਵਿਡ ਮਹਾਂਮਾਰੀ ਕਾਰਨ ਸੂਬੇ ਵਿੱਚ ਆਕਸੀਜਨ ਸੰਕਟ ਦੇ ਪ੍ਰਬੰਧਨ ਵਿੱਚ ਸਹਾਇਤਾ ਲਈ ਇਹ ਨਿਮਾਣਾ ਜਿਹਾ ਯੋਗਦਾਨ ਪਾਇਆ ਹੈ।

Continue Reading
Click to comment

Leave a Reply

Your email address will not be published. Required fields are marked *