Connect with us

Uncategorized

ਕੇਂਦਰ ਸਰਕਾਰ ਤੋਂ ਟਵਿੱਟਰ ਤੋਂ ਮਹਾਂਮਾਰੀ ਦਾ ਹਵਾਲਾ ਦਿੰਦੇ ਹੋਏ ਮੰਗਿਆ ਹੋਰ ਸਮਾਂ

Published

on

twitter

ਆਨਲਾਈਨ ਸੋਸ਼ਲ ਨੈੱਟਵਰਕਿੰਗ ਸਾਈਟ ਟਵਿੱਟਰ ਨੇ ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਸਰਕਾਰ ਤੋਂ ਹੋਰ ਸਮਾਂ ਮੰਗਿਆ ਹੈ। ਸੂਤਰਾਂ ਮੁਤਾਬਕ, ਕੰਪਨੀ ਨੇ ਕਿਹਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰਨਾ ਚਾਹੁੰਦੀ ਹੈ ਪਰ ਦੇਸ਼ ’ਚ ਮਹਾਮਾਰੀ ਦੀ ਸਥਿਤੀ ਕਾਰਨ ਉਸ ਨੂੰ ਥੋੜ੍ਹਾ ਹੋਰ ਸਮਾਂ ਚਾਹੀਦਾ ਹੈ। ਟਵਿੱਟਰ ਨੇ ਇਲੈਕਟ੍ਰੋਨਿਕ ਅਤੇ ਸੂਚਨਾ ਤਕਨੀਕੀ ਮੰਤਰਾਲਾ ਨੂੰ ਚਿੱਠੀ ਲਿਖ ਕੇ ਆਈ.ਟੀ. ਨਿਯਮਾਂ ਦਾ ਪਾਲਣ ਕਰਨ ਲਈ ਹੋਰ ਸਮਾਂ ਮੰਗਿਆ ਹੈ। ਉਸ ਨੇ ਕਿਹਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰਨਾ ਚਾਹੁੰਦੀ ਹੈ ਪਰ ਮਹਾਮਾਰੀ ਕਾਰਨ ਅਜਿਹਾ ਨਹੀਂ ਕਰ ਸਕੀ।  ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਹਫ਼ਤੇ ਨਵੇਂ ਨਿਯਮਾਂ ਦਾ ਪਾਲਣ ਨਾ ਕਰਨ ਨੂੰ ਲੈ ਕੇ ਕੰਪਨੀ ਨੂੰ ਸਖ਼ਤ ਸ਼ਬਦਾਂ ਵਾਲਾ ਇਕ ਅੰਤਿਮ ਨੋਟਿਸ ਜਾਰੀ ਕੀਤਾ ਸੀ। ਸੰਪਰਕ ਕੀਤੇ ਜਾਣ ’ਤੇ ਟਵਿੱਟਰ ਦੇ ਬੁਲਾਰੇ ਨੇ ਕਿਹਾ ਕਿ ਕੰਪਨੀ ਭਾਰਤ ਨੂੰ ਲੈ ਕੇ ਹਮੇਸ਼ਾ ਤੋਂ ਵਚਨਬੱਧ ਰਹੀ ਹੈ ਤੇ ਆਪਣੇ ਮੰਚ ’ਤੇ ਮਹੱਤਵਪੂਰਨ ਜਨਤਕ ਚਰਚਾ ਦੀ ਸੁਵਿਧਾ ਦਿੰਦੀ ਰਹੀ ਹੈ। ਅਸੀਂ ਭਾਰਤ ਸਰਕਾਰ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਟਵਿੱਟਰ ਦੁਆਰਾ ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕੀਤਾ ਜਾਣਾ ਇਹ ਦਰਸ਼ਾਉਂਦਾ ਹੈ ਕਿ ਇਸ ਮਾਈਕ੍ਰੋ-ਬਲਾਗਿੰਗ ਸਾਈਟ ’ਚ ਭਾਰਤ ਪ੍ਰਤੀ ਵਚਨਬੱਧਤਾ ਦੀ ਕੀ ਹੈ ਅਤੇ ਉਹ ਭਾਰਤ ਦੇ ਲੋਕਾਂ ਨੂੰ ਆਪਣੇ ਮੰਚ ’ਤੇ ਸੁਰੱਖਿਅਤ ਅਨੁਭਵ ਪ੍ਰਦਾਨ ਕਰਨ ਦੀ ਕੋਸ਼ਿਸ਼ ਨਹੀਂ ਕਰਨਾ ਚਾਹੁੰਦੀ।