India
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆਵਾਂ ਸ਼ੁਰੂ, ਵਿਦਿਆਰਥੀ ਉਤਸ਼ਾਹਿਤ..
ਪੰਜਾਬ, 03 ਮਾਰਚ: ਅੱਜ ਤੋਂ ਪੰਜਾਬ ਸਿੱਖਿਆ ਬੋਰਡ ਦੇ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦਾ ਪਹਿਲਾ ਫਾਈਨਲ ਪ੍ਰੀਖਿਆ ਦਾ ਪੰਜਾਬੀ ਉਸ ਦਾ ਪੇਪਰ ਹੈ ਜਿਸ ਨੂੰ ਲੈ ਕੇ ਵਿਦਿਆਰਥੀ ਕਾਫੀ ਉਤਸ਼ਾਹਿਤ ਨੇ। ਬੋਰਡ ਦੀਆਂ ਪ੍ਰੀਖਿਆਵਾਂ ਹੋਣ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ ਵੱਖ ਸੈਂਟਰ ਬਣਾਏ ਗਏ ਨੇ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਬੰਧ ਵੀ ਕੀਤੇ ਗਏ ਨੇ। ਖਾਸ ਕਰਕੇ ਨਕਲ ਉਨ੍ਹਾਂ ਮਾਰੀ ਜਾ ਸਕੇ ਇਸ ਲਈ ਵੀ ਬਾਹਰੋਂ ਹੀ ਅਧਿਆਪਕਾਂ ਦੀ ਸਕੂਲਾਂ ਚ ਤੈਨਾਤੀ ਕੀਤੀ ਗਈ ਹੈ।
ਪ੍ਰੀਖਿਆਵਾਂ ਨੂੰ ਲੈ ਕੇ ਜਿੱਥੇ ਵਿਦਿਆਰਥੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਨੇ ਉੱਥੇ ਹੀ ਅਧਿਆਪਕ ਵੀ ਆਪਣੇ ਸਕੂਲਾਂ ਦੇ ਚੰਗੇ ਨਤੀਜਿਆਂ ਨੂੰ ਲੈ ਕੇ ਕਾਫੀ ਚਿੰਤਤ ਨੇ, ਪ੍ਰੀਖਿਆ ਦੇਣ ਆਏ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੂਰੇ ਸਾਲ ਜੋ ਤਿਆਰੀ ਕੀਤੀ ਗਈ ਹੈ ਅੱਜ ਉਸ ਦੀ ਪ੍ਰੀਖਿਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਇਸ ਪ੍ਰੀਖਿਆ ਦੇ ਵਿੱਚ ਜ਼ਰੂਰ ਸਫਲ ਹੋਣਗੇ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੀ ਤਿਆਰੀ ਪੂਰੀ ਹੈ, ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਚੰਗੀ ਪ੍ਰੀਖਿਆ ਦੇ ਕੇ ਚੰਗੇ ਅੰਕ ਜ਼ਰੂਰ ਹਾਸਲ ਕਰਨਗੇ। ਉਥੇ ਹੀ ਸਕੂਲ ਦੇ ਪ੍ਰਬੰਧਕਾਂ ਨੇ ਵੀ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸੈਂਟਰਾਂ ਦੇ ਵਿੱਚ ਪ੍ਰਬੰਧ ਮੁਕੰਮਲ ਹੋਣ ਦੀ ਗੱਲ ਆਖੀ ਹੈ।