Connect with us

International

ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼

Published

on

international yoga day

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 21 ਜੂਨ 2021 ਨੂੰ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਘਰ ਬੈਠੇ ਹੀ ਯੋਗ ਆਸਨਾਂ ਦੇ ਅਭਿਆਸ ਲਈ ਪ੍ਰੇਰਿਤ ਕਰਨਾ ਹੈ। ਯੋਗਾ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਲਈ ਸਹਾਇਤਾ ਕਰਦਾ ਹੈ। ਇਹ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਿਕ ਤੰਦਰੁਸਤੀ ਲਈ ਯੋਗਦਾਨ ਪਾਉਦਾ ਹੈ। ਇਸ ਕਰਕੇ ਯੋਗਾ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣ ਸਕਣ।