punjab
ਧਰਮਸੋਤ ਦਾ ਪੁਤਲਾ ਫੂਕ ‘ਆਪ’ ਵੱਲੋਂ ਵੱਖ-ਵੱਖ ਥਾਂਈ ਕੀਤੀ ਗਈ ਨਾਅਰੇਬਾਜ਼ੀ

ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਦੀ ਕੈਪਟਨ ਸਰਕਾਰ ਵਿਰੁੱਧ ਪੁਤਲਾ ਫੁਕ ਪ੍ਰਦਰਸ਼ਨ ਕਰਦਿਆਂ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ। ਆਪ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇਵਾਲ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਘੁਟਾਲੇ ‘ਚ ਸ਼ਾਮਲ ਮੰਤਰੀਆਂ ਤੇ ਅਧਿਕਾਰੀਆਂ ਖਿਲਾਫ ਸਖ਼ਤ ਕਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਦੀਦਾਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-2021 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਪਰ ਕੇਂਦਰ ਸਰਕਾਰ ਦੀ ਖੇਡ ‘ਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ। ਦੂਸਰੇ ਪਾਸੇ ਫਤਿਹਗੜ੍ਹ ਸਾਹਿਬ ‘ਚ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ‘ਚ ਗੜਬੜੀ ਦੇ ਚੱਲ਼ਦੇ ਵਿਵਾਦਾਂ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਧਰਮਸੋਤ ਸੱਬੀ ਪਠਾਣਾ ‘ਚ ਇਕ ਪਾਰਕ ਦਾ ਉਦਘਾਟਨ ਕਰਨ ਆਏ ਜਿਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਆਪ ਵੱਲੋਂ ਫਤਹਿਗੜ੍ਹ ਸਾਹਿਬ ‘ਚ ਪਹਿਲਾਂ ਹੀ ਉਨ੍ਹਾਂ ਦਾ ਪੁਤਲਾ ਸਾੜਨ ਦਾ ਰੋਸ ਪ੍ਰੋਗਰਾਮ ਉਲੀਕਿਆ ਹੋਇਆ ਸੀ। ਇਸ ਵਿਚਕਾਰ ਆਪ ਨੇਤਾਵਾਂ ਨੂੰ ਮੰਤਰੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਉਹ ਬੱਸੀ ਪਠਾਣਾ ਪਹੁੰਚ ਗਏ।