Connect with us

National

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

Published

on

bibi jagir kaur

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਫਰੀਦਕੋਟ ਜ਼ਿਲ੍ਹੇ ‘ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾ ਨੂੰ ਸੇਵਾ ਨਿਯਮਾਂ ਦੀ ਉਲੰਘਨਾਂ ਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ। ਬਰਖ਼ਾਸ ਕੀਤੇ ਗਏ ਮੁਲਾਜ਼ਮਾ ‘ਚ ਕੁਲਵਿੰਦਰ ਸਿੰਘ ਮੈਨੇਜਰ, ਸੁਖਮੰਦਰ ਸਿੰਘ ਕਲਰਕ, ਗੁਰਬਾਜ਼ ਸਿੰਘ ਤੇ ਲਖਵੀਰ ਸਿੰਘ ਸ਼ਾਮਲ ਹਨ। ਸਥਾਨਕ ਸੰਗਤ ਦੀ ਸ਼ਿਕਾਇਤ ਦੇ ਆਧਾਰ ‘ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ ਤੇ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਰਿਪੋਰਟ ਅਨੁਸਾਰ ਇਹ ਕਾਰਵਾਈ ਕੀਤੀ ਗਈ ਹੈ।  ਗੁਰਦੁਆਰਾ ਪ੍ਰਬੰਧਕਾਂ ‘ਚ ਕਿਸੇ ਕਿਸਮ ਦੀ ਵੀ ਕੁਤਾਹੀ ਤੇ ਮੁਲਾਜ਼ਮਾਂ ਦੀ ਆਚਰਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਦੇ ਜਿਨ੍ਹਾਂ ਮੁਲਾਜ਼ਮਾ ਨੇ ਧਾਰਮਿਕ ਮਰਯਾਦਾ ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ। ਦੋਸ਼ੀ ਮੁਲਾਜ਼ਮਾ ਖ਼ਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਥਾਣਾ ਜੈਤੋ ਪਰਚਾ ਵੀ ਦਰਜ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਬਾਕੀ ਰਹਿੰਦੇ ਸਟਾਫ ‘ਚ ਵੀ ਬਹੁਤ ਸਾਰੇ ਮੁਲਾਜ਼ਮ ਤਬਦੀਲ ਕਰ ਦਿੱਤੇ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਕਦੁਆਰਾ ਪ੍ਰਬੰਧ ‘ਚ ਆਉਣ ਵਾਲੇ ਲੋਕਾਂ ਦੀ ਜ਼ੁੰਮੇਵਾਰੀ ਆਮ ਲੋਕਾਂ ਨਾਲੋਂ ਹੋਰ ਵੀ ਜ਼ਿਆਦਾ ਹੈ। ਜਿਸ ਦੇ ਚੱਲ਼ਦਿਆ ਸ਼੍ਰੋਮਣੀ ਅਕਾਲੀ ਕਮੇਟੀ ਕਿਸੇ ਕੁਤਾਹੀ ਤੇ ਅਨੈਤਿਕ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ।