Connect with us

punjab

ਗਵਨਰ ਹਾਊਸ ਦੇ ਘਿਰਾਓ ਦੀਆਂ ਕਿਸਾਨਾਂ ਨੇ ਖਿੱਚੀਆਂ ਤਿਆਰੀਆਂ

Published

on

raj bhawan

ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਤੋਂ ਬਾਅਦ ਹੁਣ ਕਿਸਾਨ ਬਿਜਲੀ ਸੋਧ ਕਾਨੂੰਨ ਦੇ ਵਿਰੁੱਧ ‘ਚ ਡਟੇ ਕਿਸਾਨ ਮੋਰਚਾ ਦੀ ਕਾਲ ਉੱਪਰ 26 ਜੂਨ ਨੂੰ ਵੱਡੀ ਗਿਣਤੀ ਕਿਸਾਨਾਂ ਦੇ ਇੱਕਠ ਨਾਲ ਪੰਜਾਬ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਦਿੱਤੇ  ਹਰ ਪ੍ਰੋਗਰਾਮ ਤਹਿਤ ਸੰਘਰਸ਼ ਜਾਰੀ ਰਹੇਗਾ। ਬਟਾਲਾ ਦੇ ਨੇੜਲੇ ਪਿੰਡ ਹਰਦੋਝੰਡੇ ਵਿਖੇ ਕਿਸਾਨ ਮਜਦੂਰ ਯੂਨੀਅਨ ਮਾਝਾ ਦੇ ਪ੍ਰਧਾਨ ਗੁਰਮੁਖ ਸਿੰਘ ਬਾਜਵਾ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਦੀ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਦਿੱਲੀ ‘ਚ ਚਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਰਕਾਰ ਵੱਲੋਂ ਬਣਾਏ ਗਏ ਨਵੇਂ ਇਲੈਕਟ੍ਰੀਸਿਟੀ ਕਾਨੂੰਨ ਦਾ ਉਹ ਡਟ ਕੇ ਵਿਰੋਧ ਕਰਨਗੇ। ਇਸ ਦੇ ਨਾਲ ਹੀ ਮੁੱਖ ਤੌਰ ‘ਤੇ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਕਾਲ ‘ਤੇ ਰਾਜਪਾਲ ਭਵਨ ਚੰਡੀਗੜ੍ਹ ਦਾ ਵੱਡੀ ਗਿਣਤੀ ‘ਚ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਇਹ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਦੇ ਰਾਜਪਾਲਾਂ ਦੀਆਂ ਰਿਹਾਇਸ਼ਾ ਦੇ ਸਾਹਮਣੇ ਵੱਡੇ ਇੱਕਠ ਕਰ ਧਰਨਾ ਦਿੱਤਾ ਜਾਵੇਗਾ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮੰਗ ਪੱਤਰ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਦਿੱਤਾ ਜਾਵੇਗਾ।