punjab
ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 8 ਜੁਲਾਈ 2021 ਮਿਥੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸਖਸ਼ੀਅਤਾਂ ਜੋ ਕਿ ਬੇਮਿਸਾਲ ਇਮਾਨਦਾਰੀ, ਉੱਚ ਸਮਰੱਥਾ ਅਤੇ ਪ੍ਰਸ਼ਾਸ਼ਕੀ ਤਜ਼ਰਬੇ ਵਾਲੇ ਹਨ, ਨੂੰ ਦਰਖਾਸਤਾਂ ਦੇਣ ਦਾ ਸੱਦਾ ਦਿੱਤਾ ਹੈ। ਮੁੱਖ ਸਕੱਤਰ ਪੰਜਾਬ ਦੀ ਅਗਵਾਈ ਵਾਲੀ ਖੋਜ ਕਮੇਟੀ ਵੱਲੋਂ ਸ਼ਾਰਟਲਿਸਟ ਕੀਤੇ ਗਏ ਨਾਵਾਂ ਉੱਤੇ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।