punjab
ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ਵਿਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ। ਇਸ ਦੌਰਾਨ ਦੱਸਣਯੋਗ ਹੈ ਕਿ ‘ਉਡਣਾ ਸਿੱਖ’ ਮਿਲਖਾ ਸਿੰਘ ਬੀਤੀ ਦੇਰ ਰਾਤ ਪੀ.ਜੀ.ਆਈ. ਵਿਖੇ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਚੱਲ ਵਸੇ। ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।