Connect with us

News

ਬੱਬੂ ਮਾਨ ਦੇ ਸ਼ੋਅ ਦੌਰਾਨ ਹੋਇਆ ਹੰਗਾਮਾ

Published

on

ਜਲੰਧਰ ਦੇ ਪਿੰਡ ਰਾਇਪੁਰ ਫੁਰਲਾ ਵਿੱਚ ਬੀਤੇ ਦਿਨ ਕਬੱਡੀ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਸੀ ਜਿੱਥੇ ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ਦੌਰਾਨ ਹੰਗਾਮਾ ਹੋ ਗਿਆ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਦੱਸ ਦਈਏ ਕਿ ਇਸ ਪੂਰੀ ਘਟਨਾ ਵਿਚ ਦੋ ਪੁਲਿਸ ਕਰਮਚਾਰੀ ਜਖ਼ਮੀ ਹੋ ਗਏ ਅਤੇ ਮੁਲਜਿਮ ਗੁਰਵਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ । ਜਾਣਕਾਰੀ ਅਨੁਸਾਰ ਜਦੋਂ ਬੱਬੂ ਮਾਨ ਦਾ ਸ਼ੋਅ ਚੱਲ ਰਿਹਾ ਸੀ ਇਸੇ ਦੌਰਾਨ ਉੱਥੇ ਮੌਜੂਦ ਕੁੱਝ-ਕੁ ਲੋਕਾਂ ਵੱਲੋਂ ਹੁਲੜਬਾਜੀ ਕਰ ਬੈਰੀਕੇਟ ਤੋੜ ਕੇ ਸਟੇਜ ਵੱਲ ਜਾਣ ਦੀ ਕੋਸ਼ਿਸ਼ ਕੀਤੀ ਗਈ।

ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੋਕਣਾ ਚਾਹਿਆਂ ਤਾਂ ਇਨ੍ਹਾਂ ਨੇ ਉੱਲਟ ਪੁਲਿਸ ਉੱਤੇ ਹੀ ਹਮਲਾ ਕਰ ਦਿੱਤਾ ਅਤੇ ਇਕ ਏ.ਐਸ.ਆਈ ਨਰਿੰਦਰ ਮੋਹਨ ਦੀ ਵਰਦੀ ਫਾੜ ਦਿੱਤੀ ਗਈ ਜਿਸ ਤੋਂ ਬਾਅਦ ਭੀੜ ਉੱਤੇ ਕਾਬੂ ਪਾਉਣ ਲਈ ਪੁਲਿਸ ਨੇ ਜਮ ਕੇ ਲਾਠੀਚਾਰਜ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਪਿੰਡ ਖਜੂਰਲਾ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਆਰੋਪੀ ਗੁਰਵਿੰਦਰ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਉੱਤੇ ਆਈ.ਪੀ.ਸੀ ਦੀ ਧਾਰਾ 353, 186, 323 ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਾਕੀ ਆਰੋਪੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

Continue Reading
Click to comment

Leave a Reply

Your email address will not be published. Required fields are marked *