Connect with us

punjab

ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਮੁੱਖ ਮੰਤਰੀ ਵੱਲੋਂ ਗਠਨ

Published

on

capt amarinder singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ ਕੀਤਾ ਹੈ। ਅੱਜ ਇਹ ਖੁਲਾਸਾ ਕਰਦੇ ਹੋਏ ਦੱਸਿਆ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰੀ ਸਾਧੂ ਸਿੰਘ ਧਰਮਸੋਤ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਕਮੇਟੀ ਦਾ ਹਿੱਸਾ ਹੋਣਗੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆ ਸ਼ਿਕਾਇਤਾਂ ਦੀ ਨਿੱਜੀ ਤੌਰ ਉਤੇ ਸੁਣਵਾਈ ਕਰਨ ਲਈ ਅਫਸਰਾਂ ਉਤੇ ਅਧਾਰਿਤ ਕਮੇਟੀ ਕਾਇਮ ਕਰਨ ਦੇ ਵੀ ਹੁਕਮ ਦਿੱਤੇ ਹਨ। ਇਹ ਕਮੇਟੀ ਕੇ.ਏ.ਪੀ. ਸਿਨਹਾ, ਵਿਵੇਕ ਪ੍ਰਤਾਪ ਸਿੰਘ ਅਤੇ ਹੁਸਨ ਲਾਲ ਜੋ ਪ੍ਰਮੁੱਖ ਸਕੱਤਰ ਰੈਂਕ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਹਨ, ਉਤੇ ਅਧਾਰਿਤ ਹੋਵੇਗੀ। ਅਧਿਕਾਰੀਆਂ ਦੀ ਇਹ ਕਮੇਟੀ ਨਿਰੰਤਰ ਤੌਰ ਉਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰੇਗੀ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਯਤਨ ਕਰੇਗੀ। ਇਹ ਕਮੇਟੀ ਨਿਗਰਾਨ ਕਮੇਟੀ ਨੂੰ ਆਪਣੀ ਰਿਪੋਰਟ ਸੌਂਪੇਗੀ ਜੋ ਅਗਲੇਰਾ ਫੈਸਲਾ ਲਵੇਗੀ। ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਵਾਜਬ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ।