Governance
ਵਿਧਾਨ ਸਭਾ ਦੇ ਆਖਰੀ ਦਿਨ ਵੀ ‘ਆਪ’ ਤੇ ਅਕਾਲੀ ਦਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ
ਵਿਧਾਨ ਸਭਾ ਸੈਸ਼ਨ ਦਾ ਅੱਜ ਨੌਵਾਂ ਤੇ ਆਖਰੀ ਦਿਨ ਹੈ। ਪਰ ਅੱਜ ਆਖਰੀ ਦਿਨ ਵੀ ‘ਆਪ’ ਤੇ ਅਕਾਲੀ ਦਲ ਦਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਅਕਾਲੀ ਦਲ ਨੇ ਪੰਜਾਬ ਸਰਕਾਰ ਨੇ ਘੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੁੱਟ ਕੇ ਖਾ ਗਈ ਹੈ। ਨਾਲ ਹੀ ਕਿਹਾ ਕਿ ਸਰਕਾਰ ਨੇ ਦਲਿਤਾਂ ਲਈ ਕੁੱਝ ਨਹੀਂ ਕੀਤਾ। ਨਾਲ ਹੀ ਆਪ ਪਾਰਟੀ ਨੇ ਵੀ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਵੀ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦੀਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਦੱਸ ਦਈਏ ਕਿ ਬੀਤੇ ਦਿਨ ਵੀ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਨੇ ਕਿਹਾ ਸੀ ਕਿ ਪੁਲਿਸ ਵੱਲੋਂ ਦੋ ਅਪਰਾਧਿਕ ਮਾਮਲਿਆਂ ਵਿਚ ਕੀਤੀ ਕਾਰਵਾਈ ਨਾਲ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਗੈਂਗਸਟਰਾਂ ਨਾਲ ਗੰਢਸੰਢ ਸਾਬਿਤ ਹੋ ਚੁੱਕੀ ਹੈ, ਜਿਸ ਵਿਚ ਸੂਬੇ ਦੀ ਡੀਜੀਪੀ ਦੁਆਰਾ ਕੀਤਾ ਗਿਆ ਇਕਬਾਲ ਵੀ ਸ਼ਾਮਿਲ ਹੈ। ਵਿਧਾਇਕ ਦਲ ਨੇ ਮੰਗ ਕੀਤੀ ਕਿ ਮੰਤਰੀ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਮੰਤਰੀ-ਗੈਂਗਸਟਰ ਗਠਜੋੜ ਦੀ ਜਾਂਚ ਲਈ ਇੱਕ ਸੁਤੰਤਰ ਜਾਂਚ ਦਾ ਹੁਕਮ ਦਿੱਤਾ ਜਾਵੇ। ਅੱਜ ਵੀ ਇਹ ਪ੍ਰਦਰਸ਼ਨ ਜਾਰੀ ਹੈ। ਅੱਜ ਅਕਾਲੀ ਦਲ ਦਾ ਅਨੋਖਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ।