Connect with us

punjab

ਕੋਰੋਨਾ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਹਟਾਇਆ ਨਾਇਟ ਕਰਫਿਊ

Published

on

capt amarinder singh

ਪੰਜਾਬ ਵਿੱਚ ਕੋਰੋਨਾ ਨਾਈਟ ਕਰਫਿਊ ਅਤੇ ਵੀਕੈਂਡ ਕਰਫਿਊ ਸੋਮਵਾਰ ਤੋਂ ਖਤਮ ਹੋ ਗਏ ਹਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਾਲਜ ਅਤੇ ਕੋਚਿੰਗ ਸੈਂਟਰ ਖੁੱਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸ ਤਹਿਤ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਘੱਟੋ ਘੱਟ ਕੋਰੋਨਾ ਵੈਕਸੀਨ ਦੀ ਇੱਕ ਡੋਜ਼ 15 ਦਿਨਾਂ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੂਬੇ ਦੇ ਸਕੂਲ ਅਜੇ ਬੰਦ ਰਹਿਣਗੇ। ਇਨਡੋਰ 100 ਲੋਕ ਇਕੱਠੇ ਹੋ ਸਕਦੇ ਹਨ ਅਤੇ ਆਊਟ ਡੋਰ ਲਈ 200 ਲੋਕਾਂ ਦੇ ਇਕੱਠ ਦੀ ਇਜਾਜ਼ਤ ਦਿੱਤੀ ਗਈ ਹੈ। ਨਾਲ ਹੀ ਕੋਵਿਡ ਨਿਯਮਾਂ ਨੂੰ ਤੋੜਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੀ ਸਮੀਖਿਆ ਕਰਦਿਆਂ ਇਹ ਫੈਸਲਾ ਲਿਆ। ਇਸਦੇ ਨਾਲ ਹੀ ਰਾਜ ਵਿੱਚ ਸਾਰੇ ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਸਵੀਮਿੰਗ ਪੂਲ, ਮਾਲ, ਸਪੋਰਟਸ ਕੰਪਲੈਕਸ ਆਦਿ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।

Continue Reading
Click to comment

Leave a Reply

Your email address will not be published. Required fields are marked *