Connect with us

punjab

ਸ਼ਹਿਰੀ ਸਵੱਛਤਾ- ਪੰਜਾਬ ਚੋਟੀ ਦੇ ਸੂਬਿਆਂ ਵਿੱਚੋਂ ਮੋਹਰੀ: ਬ੍ਰਹਮ ਮਹਿੰਦਰਾ

Published

on

brahm mohinda

ਦੇਸ਼ ਵਿੱਚ 88.18 ਫ਼ੀਸਦੀ ਸਹਿਰੀ ਸਥਾਨਕ ਇਕਾਈਆਂ ਦੇ ਮੁਕਾਬਲੇ ਪੰਜਾਬ ਦੀਆਂ 99.38 ਫ਼ੀਸਦੀ ਸਹਿਰੀ ਸਥਾਨਕ ਇਕਾਈਆਂ ਨੇ ਓ.ਡੀ.ਐਫ., ਓ.ਡੀ.ਐਫ.+ ਅਤੇ ਓ.ਡੀ.ਐਫ.++ ਦਰਜਾ ਹਾਸਲ ਕਰਕੇ ਸਹਿਰੀ ਸਵੱਛਤਾ ਲਈ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੀਆਂ 163 ਯੂ.ਐਲ.ਬੀਜ਼ ਵਿੱਚੋਂ 162 ਯੂ.ਐਲ.ਬੀਜ਼, ਓ.ਡੀ.ਐਫ.+ ਜਾਂ ਓ.ਡੀ.ਐੱਫ.++ ਸਰਟੀਫਿਕੇਟ ਪ੍ਰਾਪਤ ਕਰਨ ਦੇ ਯੋਗ ਹੋ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਹ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਤੀਜੀ ਧਿਰ ਵੱਲੋਂ ਖੁੱਲੇ ਵਿਚ ਸ਼ੌਚ, ਵਿਅਕਤੀਗਤ, ਜਨਤਕ ਅਤੇ ਕਮਿਊਨਿਟੀ ਪਖਾਨਿਆਂ ਦੀ ਕਾਰਜਸੀਲਤਾ ਅਤੇ ਉਨਾਂ ਦੇ ਰੱਖ-ਰਖਾਵ ਦੀ ਸਥਿਤੀ ਦੀ ਜਾਂਚ ਕਰਕੇ ਮੁਲਾਂਕਣ ਕੀਤਾ ਜਾਂਦਾ ਹੈ। ਜਿਸ ਅਧੀਨ ਸਾਰੇ ਪਖਾਨੇ ਗੂਗਲ ਮੈਪ ‘ਤੇ ਹੋਣੇ ਚਾਹੀਦੇ ਹਨ ਅਤੇ ਖੁੱਲੇ ਵਿਚ ਸ਼ੌਚ ਨਹੀਂ ਹੋਣਾ ਚਾਹੀਦਾ।

ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਜੇਕਰ ਪੰਜਾਬ ਸੂਬੇ ਦੀ ਤੁਲਨਾ ਉੱਤਰੀ ਖੇਤਰ ਦੇ ਗੁਆਂਢੀ ਸੂਬਿਆਂ ਨਾਲ ਕੀਤੀ ਜਾਵੇ ਤਾਂ ਸੂਬੇ ਦੀਆਂ 99.38 ਫ਼ੀਸਦੀ ਯੂ.ਐੱਲ.ਬੀਜ਼ ਓ.ਡੀ.ਐਫ. +, ++ ਪ੍ਰਮਾਣਿਤ ਹਨ ਜਿਸਦੇ  ਮੁਕਾਬਲੇ ਹਿਮਾਚਲ ਪ੍ਰਦੇਸ ਦੀਆਂ 75.40 ਫ਼ੀਸਦੀ (46/61) ਯੂ.ਐੱਲ.ਬੀਜ਼ ਓ.ਡੀ.ਐਫ. +, ++ ਪ੍ਰਮਾਣਿਤ ਹਨ ਜਦਕਿ ਹਰਿਆਣਾ ਦੀਆਂ 81.60 ਫ਼ੀਸਦੀ (71/87), ਉਤਰਾਖੰਡ ਦੀਆਂ 88.89 ਫ਼ੀਸਦੀ (88/99), ਜੰਮੂ-ਕਸਮੀਰ ਦੀਆਂ 73.75 ਫ਼ੀਸਦੀ (59/80) ਅਤੇ ਦਿੱਲੀ ਦੀਆਂ 80 ਫ਼ੀਸਦੀ (4/5) ਪ੍ਰਮਾਣਿਤ ਹਨ। ਉਹਨਾਂ ਖੁਲਾਸਾ ਕਰਦਿਆਂ ਦੱਸਿਆ ਕਿ ਸਹਿਰੀ ਪੰਜਾਬ ਨੂੰ 2 ਅਕਤੂਬਰ, 2018 ਨੂੰ ਵੀ ਓ.ਡੀ.ਐਫ.ਘੋਸਤਿ ਕੀਤਾ ਗਿਆ ਸੀ ਜਦੋਂ ਸਾਰੇ ਯੂ.ਐਲ.ਬੀਜ ਨੇ ਤੀਜੀ ਧਿਰ ਦੁਆਰਾ ਪ੍ਰਮਾਣਿਤ ਓ.ਡੀ.ਐਫ. ਦੀ ਪ੍ਰਮਾਣਿਕਤਾ ਹਾਸਲ ਕੀਤੀ ਸੀ। ਇਹ ਉਹਨਾਂ ਲੋਕਾਂ ਜਿਹਨਾਂ ਕੋਲ ਘਰੇਲੂ ਪਖਾਨੇ ਨਹੀਂ ਹਨ, ਨੂੰ ਆਈ.ਐਚ.ਐਚ.ਐਲਜ਼ ਬਣਾਉਣ ਅਤੇ ਕਮਿਊਨਿਟੀ ਪਖਾਨਿਆਂ ਦੀ ਉਸਾਰੀ ਤੇ ਵਰਤੋਂ ਕਰਨ ਅਤੇ ਜਨਤਕ ਪਖਾਨਿਆਂ ਦੀ ਉਸਾਰੀ ਤੇ ਸਾਂਭ ਸੰਭਾਲ ਲਈ ਉਤਸ਼ਾਹਿਤ ਕਰਨ ਨਾਲ ਸੰਭਵ ਹੋਇਆ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਅੱਗੇ ਦੱਸਿਆ ਕਿ ਦੇਸ਼ ਦੀਆਂ ਸਾਰੀਆਂ ਮਿਊਂਸਪਲ ਇਕਾਈਆਂ ਨੂੰ ਖੁੱਲੇ ਵਿੱਚ ਸ਼ੌਚ ਮੁਕਤ ਘੋਸਤਿ ਕੀਤੇ ਜਾਣ ਤੋਂ ਬਾਅਦ ਭਾਰਤ ਸਰਕਾਰ ਨੇ ਹੁਣ ਉੱਚ ਪੱਧਰੀ ਸਰਟੀਫਿਕੇਟ ਜਿਵੇਂ ਓ.ਡੀ.ਐਫ.+ ਅਤੇ ਓ.ਡੀ.ਐਫ.++ ਦੇ ਆਧਾਰ ‘ਤੇ ਸੂਬਿਆਂ ਦਾ ਮੁਲਾਂਕਣ ਕਰਨਾ ਸੁਰੂ ਕਰ ਦਿੱਤਾ ਹੈ। ਇਸ ਪ੍ਰਕਿਰਿਆ ਦੌਰਾਨ ਹਾਲ ਹੀ ਵਿੱਚ ਤੀਜੀ ਧਿਰ ਦੇ ਮੁਲਾਂਕਣ ਰਾਹੀਂ ਮਕਾਨ ਉਸਾਰੀ ਅਤੇ ਸਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ 4374 ਸਹਿਰੀ ਸਥਾਨਕ ਇਕਾਈਆਂ ਦਾ ਖੁੱਲੇ ਵਿੱਚ ਸ਼ੌਚ ਮੁਕਤ/ਓ.ਡੀ.ਐਫ +/ਓ.ਡੀ.ਐਫ ++ ਸਰਟੀਫਿਕੇਟ ਲਈ ਮੁਲਾਂਕਣ ਕੀਤਾ ਗਿਆ। ਦੇਸ਼ ਭਰ ਵਿੱਚ, 88.18 ਫ਼ੀਸਦੀ ਯੂ.ਐੱਲ.ਬੀਜ਼ ਨੇ ਓ.ਡੀ.ਐਫ.+ ਅਤੇ ਓ.ਡੀ.ਐਫ.++ ਪ੍ਰਮਾਣਿਕਤਾ ਹਾਸਲ ਕੀਤੀ।   

Continue Reading
Click to comment

Leave a Reply

Your email address will not be published. Required fields are marked *