punjab
ਸਿਮਰਜੀਤ ਬੈਂਸ ਲੋਕ ਇਨਸਾਫ ਪਾਰਟੀ ਦੇ ਮੁੱਖੀ ਤੇ ਜਬਰ-ਜ਼ਿਨਾਹ ਦਾ ਮਾਮਲਾ ਹੋਇਆ ਦਰਜ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਵਿਚ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਿਮਰਜੀਤ ਬੈਂਸ ਖ਼ਿਲਾਫ਼ ਇਹ ਮਾਮਲਾ ਆਈ. ਪੀ. ਸੀ. ਦੀ ਧਾਰਾ 376, 354,354-ਏ, 506 ਅਤੇ 120 ਬੀ ਤਹਿਤ ਦਰਜ ਕੀਤਾ ਗਿਆ ਹੈ। ਇਸ ਐੱਫ. ਆਈ. ਆਰ. ਵਿਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਜੇ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਕੁਝ ਮਹੀਨੇ ਪਹਿਲਾਂ ਇਕ ਔਰਤ ਵੱਲੋਂ ਸਿਮਰਜੀਤ ਬੈਂਸ ’ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਲੁਧਿਆਣਾ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਵਲੋਂ ਸਿਮਰਜੀਤ ਬੈਂਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਕੁਝ ਮਹੀਨੇ ਪਹਿਲਾਂ ਇਕ ਔਰਤ ਵੱਲੋਂ ਸਿਮਰਜੀਤ ਬੈਂਸ ’ਤੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਲੁਧਿਆਣਾ ਦੀ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਵਲੋਂ ਸਿਮਰਜੀਤ ਬੈਂਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।