Connect with us

punjab

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Published

on

capt mourns

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਅਤੇ ਚਾਰ ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਰਾਧਾ ਕ੍ਰਿਸ਼ਨ (90) ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋਕਿ ਆਪਣੇ ਜੱਦੀ ਪਿੰਡ ਖੂਈ ਖੇੜਾ ਵਿਖੇ ਲੰਮੀ ਬਿਮਾਰੀ ਪਿੱਛੋ ਅੱਜ ਚੱਲ ਵਸੇ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ ਮੈਨੂੰ ਚੌਧਰੀ ਰਾਧਾ ਕ੍ਰਿਸ਼ਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜਿਨਾਂ ਨੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਵਿਕਾਸ ਤੇ ਇਸਦੇ ਲੋਕਾਂ ਦੀ ਭਲਾਈ ਲਈ ਉੱਘਾ ਯੋਗਦਾਨ ਪਾਇਆ।’ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।