Connect with us

Uncategorized

ਅਮਰੀਕਾ ‘ਚ ਰਹਿੰਦੇ 37 ਸਾਲਾ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ

Published

on

ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਇੱਕ ਪੰਜਾਬੀ ਨੌਜਵਾਨ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। 37 ਸਾਲਾ ਨੌਜਵਾਨ ਕਰਨਜੀਤ ਸਿੰਘ ਅਮਰੀਕਾ ਦੇ ਜੌਰਜੀਆ ਸੂਬੇ ਵਿੱਚ ਆਪਣੇ ਸਟੋਰ ‘ਤੇ ਕੰਮ ਕਰ ਰਿਹਾ ਸੀ, ਜਦੋਂ ਉਥੇ ਆਏ ਇੱਕ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਪਿੱਛੋਂ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੀੜਤ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ। ਉਹ ਅਮਰੀਕਾ 2009 ਵਿੱਚ ਗਿਆ ਸੀ ਅਤੇ ਚਾਰ ਸਾਲ ਬਾਅਦ ਮੁੜ ਕੇ ਪੰਜਾਬ ਤੋਂ ਵਿਆਹ ਕਰਵਾ ਕੇ ਗਿਆ ਸੀ ਅਤੇ ਹੁਣ ਆਪਣੇ ਪਰਿਵਾਰ ਪਤਨੀ ਅਤੇ ਦੋ ਬੱਚਿਆਂ ਨਾਲ ਖੁਸ਼ੀ ਭਰਿਆ ਜੀਵਨ ਬਤੀਤ ਕਰ ਰਿਹਾ ਸੀ ਕਿ ਇਹ ਭਾਣਾ ਵਾਪਰ ਗਿਆ। ਪਿਤਾ ਬਲਵਿੰਦਰ ਸਿੰਘ ਜੋ ਕਿ ਰਿਟਾਇਰ ਪੁਲਿਸ ਅਧਿਕਾਰੀ ਹਨ, ਨੇ ਦੱਸਿਆ ਕਿ ਕਰਨਜੀਤ ਆਪਣੇ ਪਰਿਵਾਰ ਨਾਲ ਅਮਰੀਕਾ ਵਿਖੇ ਰਹਿ ਰਿਹਾ ਸੀ ਅਤੇ ਲੰਘੇ ਦਿਨ ਸਟੋਰ ਖੋਲ੍ਹਣ ਤੋਂ ਬਾਅਦ ਹੀ ਇੱਕ ਅਮਰੀਕੀ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਕਰਨਜੀਤ ਜੌਰਜੀਆ ਮੈਡੀਕਲ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ।

Continue Reading

©2024 World Punjabi TV