Punjab
ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਮੋਹਾਲੀ ਦਾ ਕੀਤਾ ਗਿਆ ਘਿਰਾਓ

ਮੋਹਾਲੀ : ਕੱਚੇ ਅਧਿਆਪਕ ਯੂਨੀਅਨ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਮੋਹਾਲੀ ਦਾ ਘਿਰਾਓ ਕੀਤਾ ਗਿਆ ਹੈ।ਜਿਸ ਕਾਰਨ ਸਿੱਖਿਆ ਭਵਨ ਅੰਦਰ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ।ਇਸ ਦੌਰਾਨ ਕੱਚੇ ਅਧਿਆਪਕਾਂ ਦੀਆਂ ਪੁਲਿਸ ਨਾਲ ਕਈ ਵਾਰ ਝੜਪਾਂ ਵੀ ਹੋ ਚੁੱਕੀਆਂ ਹਨ ਤੇ ਕੱਚੇ ਅਧਿਆਪਕ ਪੰਜਾਬ ਸਰਕਾਰ ਦੇ ਰਵੱਈਏ ਤੋਂ ਭੜਕ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਕੱਚੇ ਅਧਿਆਪਕਾਂ ਵੱਲੋਂ ਅੱਜ ਸਵੇਰੇ ਤੋਂ ਹੀ ਸਿੱਖਿਆ ਵਿਭਾਗ ਦੀ ਇਮਾਰਤ ਦੇ ਗੇਟ ਬੰਦ ਕੀਤੇ ਗਏ ਹਨ।