Punjab
ਠੇਕਾ ਮੁਲਾਜ਼ਮਾਂ ਨੇ ਸਾੜੀਆਂ ਸਰਕਾਰ ਦੇ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ

ਬਟਾਲਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੈਂਬਰਾਂ ਅਤੇ ਆਗੂ ਬਟਾਲਾ ਵਿਖੇ ਇਕੱਤਰ ਹੋਏ। ਜਿਥੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਸੰਘਰਸ਼ੀ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੇ ਜਾਰੀ ਕੀਤੇ ਤਾਨਾਸ਼ਾਹੀ ਹੁਕਮਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਆਦੇਸ਼ਾ ਦੀਆ ਕਾਪੀਆਂ ਵੀ ਸੜਿਆ।
ਉਥੇ ਹੀ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਇਹਨਾਂ ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ ਵੱਲੋਂ ਸਰਕਾਰ ਦੇ ਇਹਨਾਂ ਤਾਨਾਸ਼ਾਹੀ ਹੁਕਮਾਂ ਨੂੰ ਜਮਹੂਰੀਅਤ ਦਾ ਕਤਲ ਕਰਾਰ ਦਿੰਦੇ ਹੋਏ ਅੱਜ ਵਿਰੋਧ ਵਜੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਇਹਨਾਂ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ,ਆਗੂਆਂ ਨੇ ਕਿਹਾ ਕਿ ਸੰਘਰਸ਼ ਕਰਨਾ ਕਿਸਾਨਾਂ-ਮਜ਼ਦੂਰਾਂ ਮੁਲਾਜ਼ਮਾਂ-ਠੇਕਾ ਮੁਲਾਜ਼ਮਾਂ ਦਾ ਕੋਈ ਸ਼ੌਕ ਨਹੀਂ ਹੈ ।
ਸਗੋਂ ਮਜ਼ਬੂਰੀ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਹੱਲਾ ਵਿੱਢਿਆ ਹੋਇਆ ਹੈ ਅਤੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ 10-15 ਸਾਲਾਂ ਤੋਂ ਲਗਾਤਾਰ ਇੰਨਲਿਸਟਮੈਂਟ,ਠੇਕਾ ਪ੍ਰਣਾਲੀ,ਆਊਟਸੋਰਸਿੰਗ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ,ਆਗੂਆਂ ਨੇ ਕਿਹਾ ਕਿ ਸਰਕਾਰ ਜਬਰ ਦੇ ਜ਼ੋਰ ਨਾਲ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਛੱਡਕੇ ਸਮੂਹ ਵਿਭਾਗਾਂ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਠੇਕਾ ਮੁਲਾਜ਼ਮਾਂ ਦੀ ਮਜ਼ਬੂਰੀ ਹੋਵੇਗੀ।